ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 726

ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ {ਪੰਨਾ 726}

ਪਦਅਰਥ: ਸਖੀ = ਸਖੀਆਂ, ਸਹੇਲੀਆਂਸੇ = ਉਹ ਸਖੀਆਂਭਾਈਆ = ਭਾਈਆਂ, ਪਿਆਰੀਆਂ ਲੱਗੀਆਂਪੈਨਾਈਆ = ਪੈਨਾਈਆਂ, ਸਤਕਾਰੀਆਂ ਗਈਆਂ, ਉਹਨਾਂ ਨੂੰ ਸਿਰੋਪਾ ਮਿਲਿਆਗਲਿ = ਗਲ ਨਾਲਲਾਈਆ = ਲਾਈਆਂ੧੧

ਦੀਜੈ = ਕਿਰਪਾ ਕਰ ਕੇ ਦੇਹਪਖਾਲਦੇ = ਧੋਂਦੇ ਹਾਂਘੋਲਿ = ਘੋਲ ਕੇ੧੨

ਖਾਤੀਆ = ਖਾਤੀਆਂ, ਖਾਂਦੀਆਂਮੁਖਿ = ਮੂੰਹ ਵਿਚਬੀੜੀਆ = ਬੀੜੀਆਂ, ਪਾਨਾਂ ਦੀਆਂ ਬੀੜੀਆਂਜਮਿ = ਜਮ ਨੇ, ਮੌਤ ਨੇਪਕੜਿ = ਫੜ ਕੇ੧੩

ਹਿਰਦੈ = ਹਿਰਦੇ ਵਿਚਉਰਿ = ਹਿਰਦੇ ਵਿਚਧਾਰੇ = ਧਾਰਿ, ਧਾਰ ਕੇਜਮੁ = ਮੌਤ, ਮੌਤ ਦਾ ਡਰਆਵਈ = ਆਵਏ, ਆਵੈ, ਆਉਂਦਾ੧੪

ਨਿਧਾਨੁ = ਖ਼ਜ਼ਾਨਾਕੋਈ = ਕੋਈ ਵਿਰਲਾਗੁਰਮੁਖਿ = ਗੁਰੂ ਦੀ ਸਰਨ ਪੈਣ ਵਾਲਾ ਮਨੁੱਖਭੇਟਿਆ = ਮਿਲ ਪਿਆਰੰਗਿ = ਪ੍ਰੇਮ = ਰੰਗ ਵਿਚਮਾਣੈ = ਮਾਣਦਾ ਹੈਨਾਨਕ = ਹੇ ਨਾਨਕ!੧੫

ਅਰਥ: ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆਪ ਆਪਣੇ ਗਲ ਨਾਲ (ਸਦਾ) ਲਾ ਲਿਆ ਹੈ੧੧

ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਸਿਮਰਦੇ ਹਨ, ਉਹਨਾਂ ਦਾ ਮੈਨੂੰ ਦਰਸਨ ਬਖ਼ਸ਼ਮੈਂ ਉਹਨਾਂ ਦੇ ਚਰਨ ਧੋਂਦਾ ਰਹਾਂ, ਤੇ, ਉਹਨਾਂ ਦੀ ਚਰਨ-ਧੂੜ ਘੋਲ ਘੋਲ ਕੇ ਪੀਂਦਾ ਰਹਾਂ੧੨

ਹੇ ਭਾਈ! ਜੇਹੜੀਆਂ ਜੀਵ-ਇਸਤ੍ਰੀਆਂ ਪਾਨ ਸੁਪਾਰੀ ਆਦਿਕ ਖਾਂਦੀਆਂ ਰਹਿੰਦੀਆਂ ਹਨ, ਮੂੰਹ ਵਿਚ ਪਾਨ ਚਬਾਂਦੀਆਂ ਰਹਿੰਦੀਆਂ ਹਨ (ਭਾਵ, ਸਦਾ ਪਦਾਰਥਾਂ ਦੇ ਭੋਗਾਂ ਵਿਚ ਮਸਤ ਹਨ) , ਤੇ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਕਦੇ ਭੀ ਨਾਹ ਸਿਮਰਿਆ, ਉਹਨਾਂ ਨੂੰ ਮੌਤ (ਦੇ ਗੇੜ) ਨੇ ਫੜ ਕੇ (ਸਦਾ ਲਈ) ਅੱਗੇ ਲਾ ਲਿਆ (ਉਹ ਚੌਰਾਸੀ ਦੇ ਗੇੜ ਵਿਚ ਪੈ ਗਈਆਂ) ੧੩

ਹੇ ਭਾਈ! ਜਿਨ੍ਹਾਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾ ਕੇ ਪਰਮਾਤਮਾ ਦਾ ਨਾਮ ਸਿਮਰਿਆ, ਉਹਨਾਂ ਗੁਰੂ ਦੇ ਪਿਆਰੇ ਗੁਰਸਿੱਖਾਂ ਦੇ ਨੇੜੇ ਮੌਤ (ਦਾ ਡਰ) ਨਹੀਂ ਆਉਂਦਾ੧੪

ਹੇ ਭਾਈ! ਪਰਮਾਤਮਾ ਦਾ ਨਾਮ ਖ਼ਜ਼ਾਨਾ ਹੈ, ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ (ਨਾਮ ਨਾਲ) ਸਾਂਝ ਪਾਂਦਾ ਹੈਹੇ ਨਾਨਕ! ਆਖ-) ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪੈਂਦਾ ਹੈ, ਉਹ (ਹਰੇਕ ਮਨੁੱਖ) ਹਰਿ-ਨਾਮ ਦੇ ਪ੍ਰੇਮ ਵਿਚ ਜੁੜ ਕੇ ਆਤਮਕ ਆਨੰਦ ਮਾਣਦਾ ਹੈ੧੫

ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ {ਪੰਨਾ 726}

ਪਦਅਰਥ: ਦਾਤਾ = (ਨਾਮ ਦੀ ਦਾਤਿ) ਦੇਣ ਵਾਲਾਆਖੀਐ = ਆਖਣਾ ਚਾਹੀਦਾ ਹੈਤੁਸਿ = ਤ੍ਰੁੱਠ ਕੇਪਸਾਓ = ਪ੍ਰਸਾਦੁ, ਕਿਰਪਾਹਉ = ਮੈਂਵਿਟਹੁ = ਤੋਂਵਾਰਿਆ = ਕੁਰਬਾਨਜਿਨਿ = ਜਿਸ (ਗੁਰੂ) ਨੇਨਾਓ = ਨਾਉ, ਨਾਮ੧੬

ਧੰਨੁ = ਸਲਾਹੁਣ = ਜੋਗਦੇਇ = ਦੇਂਦਾ ਹੈਸਨੇਹਾ = ਉਪਦੇਸ਼ਵੇਖਿ = ਵੇਖ ਕੇਵਿਗਸਿਆ = ਖਿੜ ਪਿਆ ਹਾਂਗੁਰ ਦੇਹਾ = ਗੁਰੂ ਦਾ ਸਰੀਰ੧੭

ਰਸਨਾ = ਜੀਭਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਹਰਿ = ਨਾਮਨਾਮਿ = ਨਾਮ ਦੀ ਰਾਹੀਂਸੁਹਾਵੀ = ਸੋਹਣੀਜਿਨ = ਜਿਨ੍ਹਾਂ ਨੇ {ਲਫ਼ਜ਼ 'ਜਿਨਿ' ਅਤੇ 'ਜਿਨ' ਦਾ ਫ਼ਰਕ ਵੇਖੋ}ਸਿਖਾ = ਸਿੱਖਾਂ (ਨੇ) ਜਾਵੀ = ਦੂਰ ਹੋ ਜਾਂਦੀ ਹੈ੧੮

ਮਾਰਗੁ = ਰਸਤਾਕਹੁ = ਦੱਸੋਕਿਤੁ ਬਿਧਿ = ਕਿਸ ਤਰੀਕੇ ਨਾਲ?੧੯

ਗੁਰਮੁਖਿ = ਗੁਰੂ ਦੀ ਸਰਨ ਪੈ ਕੇਸੇ = ਉਹ {ਬਹੁ-ਵਚਨ}ਸਾਹ = ਸ਼ਾਹਦਾਣੇ = ਸਿਆਣੇ, ਦਾਨੇਸਦ = ਸਦਾਗੁਰ ਬਚਨਿ = ਗੁਰੂ ਦੇ ਬਚਨ ਦੀ ਰਾਹੀਂ੨੦

ਸਾਹਿਬੋ = ਸਾਹਿਬੁ, ਮਾਲਕਮੀਰਾ = ਸਰਦਾਰ, ਪਾਤਿਸ਼ਾਹਤੁਧੁ = ਤੈਨੂੰਗੁਣੀ = ਗੁਣਾਂ ਦਾ ਮਾਲਕਗਹੀਰਾ = ਡੂੰਘੇ ਜਿਗਰੇ ਵਾਲਾ੨੧

ਆਪੇ = ਆਪ ਹੀਇਕ ਰੰਗੁ = ਇਕ ਸਰੂਪ ਵਾਲਾਬਹੁ ਰੰਗੀ = ਅਨੇਕਾਂ ਸਰੂਪਾਂ ਵਾਲਾ੨੨

ਅਰਥ: ਹੇ ਭਾਈ! ਗੁਰੂ ਨੂੰ (ਹੀ ਨਾਮ ਦੀ ਦਾਤਿ) ਦੇਣ ਵਾਲਾ ਆਖਣਾ ਚਾਹੀਦਾ ਹੈਗੁਰੂ ਤੱ੍ਰੁਠ ਕੇ (ਨਾਮ ਦੇਣ ਦੀ) ਕਿਰਪਾ ਕਰਦਾ ਹੈਮੈਂ (ਤਾਂ) ਸਦਾ ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ, ਜਿਸ ਨੇ (ਮੈਨੂੰ) ਪਰਮਾਤਮਾ ਦਾ ਨਾਮ ਦਿੱਤਾ ਹੈ੧੬

ਹੇ ਭਾਈ! ਉਹ ਗੁਰੂ ਸਲਾਹੁਣ-ਜੋਗ ਹੈ, ਉਸ ਗੁਰੂ ਦੀ ਵਡਿਆਈ ਕਰਨੀ ਚਾਹੀਦੀ ਹੈ, ਜੇਹੜਾ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਦੇਂਦਾ ਹੈਮੈਂ (ਤਾਂ) ਗੁਰੂ ਨੂੰ ਵੇਖ ਵੇਖ ਕੇ ਗੁਰੂ ਦਾ (ਸੋਹਣਾ) ਸਰੀਰ ਵੇਖ ਕੇ ਖਿੜ ਰਿਹਾ ਹਾਂ੧੭

ਹੇ ਭਾਈ! ਗੁਰੂ ਦੀ ਜੀਭ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਉਚਾਰਦੀ ਹੈ, ਹਰਿ-ਨਾਮ (ਉਚਾਰਨ ਦੇ ਕਾਰਨ ਸੋਹਣੀ ਲੱਗਦੀ ਹੈਜਿਨ੍ਹਾਂ ਭੀ ਸਿੱਖਾਂ ਨੇ (ਗੁਰੂ ਦਾ ਉਪਦੇਸ਼) ਸੁਣ ਕੇ ਗੁਰੂ ਉੱਤੇ ਯਕੀਨ ਲਿਆਂਦਾ ਹੈ, ਉਹਨਾਂ ਦੀ (ਮਾਇਆ ਦੀ) ਸਾਰੀ ਭੁੱਖ ਦੂਰ ਹੋ ਗਈ ਹੈ੧੮

ਹੇ ਭਾਈ! ਹਰਿ-ਨਾਮ ਸਿਮਰਨ ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਕਿਹਾ ਜਾਂਦਾ ਹੈਹੇ ਭਾਈ! ਦੱਸ, ਕਿਸ ਤਰੀਕੇ ਨਾਲ (ਇਸ ਰਸਤੇ ਉੱਤੇ) ਤੁਰ ਸਕੀਦਾ ਹੈ? ਹੇ ਪ੍ਰਭੂ! ਤੇਰਾ ਨਾਮ ਹੀ (ਰਸਤੇ ਦਾ) ਖ਼ਰਚ ਹੈ, ਇਹ ਖ਼ਰਚ ਪੱਲੇ ਬੰਨ੍ਹ ਕੇ (ਇਸ ਰਸਤੇ ਉੱਤੇ) ਤੁਰਨਾ ਚਾਹੀਦਾ ਹੈ੧੯

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਹੈ ਉਹ ਵੱਡੇ ਸਿਆਣੇ ਸ਼ਾਹ ਬਣ ਗਏ ਹਨਮੈਂ ਸਦਾ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੇ ਬਚਨ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚ) ਲੀਨ ਹੋ ਸਕੀਦਾ ਹੈ੨੦

ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ ਤੂੰ ਮੇਰਾ ਸਾਹਿਬ ਹੈਂ, ਤੂੰ ਹੀ ਮੇਰਾ ਪਾਤਿਸ਼ਾਹ ਹੈਂਜੇ ਤੈਨੂੰ ਪਸੰਦ ਆਵੇ, ਤਾਂ ਹੀ ਤੇਰੀ ਭਗਤੀ ਕੀਤੀ ਜਾ ਸਕਦੀ ਹੈਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ੨੧

ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਆਪ ਹੀ (ਨਿਰਗੁਣ ਸਰੂਪ ਵਿਚ) ਇਕੋ ਇਕ ਹਸਤੀ ਹੈ, ਤੇ, ਆਪ ਹੀ (ਸਰਗੁਣ ਸਰੂਪ ਵਿਚ) ਅਨੇਕਾਂ ਰੂਪਾਂ ਵਾਲਾ ਹੈਜੇਹੜੀ ਗੱਲ ਉਸ ਨੂੰ ਚੰਗੀ ਲੱਗਦੀ ਹੈ, ਉਹੀ ਗੱਲ ਜੀਵਾਂ ਦੇ ਭਲੇ ਵਾਸਤੇ ਹੁੰਦੀ ਹੈ੨੨

ਤਿਲੰਗ ਮਹਲਾ ੯ ਕਾਫੀ    ੴ ਸਤਿਗੁਰ ਪ੍ਰਸਾਦਿ ॥ ਚੇਤਨਾ ਹੈ ਤਉ ਚੇਤ ਲੈ ਨਿਸਿ ਦਿਨਿ ਮੈ ਪ੍ਰਾਨੀ ॥ ਛਿਨੁ ਛਿਨੁ ਅਉਧ ਬਿਹਾਤੁ ਹੈ ਫੂਟੈ ਘਟ ਜਿਉ ਪਾਨੀ ॥੧॥ ਰਹਾਉ ॥ ਹਰਿ ਗੁਨ ਕਾਹਿ ਨ ਗਾਵਹੀ ਮੂਰਖ ਅਗਿਆਨਾ ॥ ਝੂਠੈ ਲਾਲਚਿ ਲਾਗਿ ਕੈ ਨਹਿ ਮਰਨੁ ਪਛਾਨਾ ॥੧॥ ਅਜਹੂ ਕਛੁ ਬਿਗਰਿਓ ਨਹੀ ਜੋ ਪ੍ਰਭ ਗੁਨ ਗਾਵੈ ॥ ਕਹੁ ਨਾਨਕ ਤਿਹ ਭਜਨ ਤੇ ਨਿਰਭੈ ਪਦੁ ਪਾਵੈ ॥੨॥੧॥ {ਪੰਨਾ 726}

ਨੋਟ: ਕਾਫੀ ਇਕ ਰਾਗਣੀ ਦਾ ਨਾਮ ਹੈਇਹਨਾਂ ਸ਼ਬਦਾਂ ਨੂੰ ਤਿਲੰਗ ਅਤੇ ਕਾਫੀ ਦੋਹਾਂ ਮਿਲਵੇਂ ਰਾਗਾਂ ਵਿਚ ਗਾਣਾ ਹੈ

ਪਦਅਰਥ: ਤਉ = ਤਾਂਨਿਸਿ = ਰਾਤਦਿਨਿ ਮੈ = ਦਿਨ ਵਿਚਨਿਸ ਦਿਨ ਮਹਿ = ਰਾਤ ਦਿਨ ਵਿਚ, ਰਾਤ ਦਿਨ ਇੱਕ ਕਰ ਕੇਪ੍ਰਾਨੀ = ਹੇ ਮਨੁੱਖ! ਅਉਧ = ਉਮਰਬਿਹਾਤੁ ਹੈ– ਬੀਤਦੀ ਜਾ ਰਹੀ ਹੈਜਿਉ = ਜਿਵੇਂਫੂਟੈ ਘਟ = ਫੁੱਟੇ ਹੋਏ ਘੜੇ ਵਿਚੋਂ

ਕਾਹਿ = ਕਿਉਂ? ਗਾਵਹੀ = ਗਾਵਹਿ, ਤੂੰ ਗਾਂਦਾਮੂਰਖ = ਹੇ ਮੂਰਖ! ਅਗਿਆਨਾ = ਹੇ ਗਿਆਨ = ਹੀਣ! ਲਾਲਚਿ = ਲਾਲਚ ਵਿਚਲਾਗਿ ਕੈ = ਫਸ ਕੇਮਰਨੁ = ਮੌਤ

ਅਜਹੂ = ਅਜੇ ਭੀਜੋ = ਜੇਗਾਵੈ = ਗਾਣੇ ਸ਼ੁਰੂ ਕਰ ਦੇਵੇਕਹੁ = ਆਖਨਾਨਕ = ਹੇ ਨਾਨਕ! ਤਿਹ ਭਜਨ ਤੇ = ਉਸ ਪਰਮਾਤਮਾ ਦੇ ਭਜਨ ਨਾਲਤਿਹ = ਤਿਸੁ ਤੇ = ਤੋਂ, ਨਾਲਨਿਰਭੈ ਪਦੁ = ਉਹ ਆਤਮਕ ਦਰਜਾ ਜਿਥੇ ਕੋਈ ਡਰ ਪੋਹ ਨਹੀਂ ਸਕਦਾਪਾਵੈ = ਪ੍ਰਾਪਤ ਕਰ ਲੈਂਦਾ ਹੈ

ਅਰਥ: ਹੇ ਮਨੁੱਖ! ਜੇ ਤੂੰ ਪਰਮਾਤਮਾ ਦਾ ਨਾਮ ਸਿਮਰਨਾ ਹੈ, ਤਾਂ ਦਿਨ ਰਾਤ ਇੱਕ ਕਰ ਕੇ ਸਿਮਰਨਾ ਸ਼ੁਰੂ ਕਰ ਦੇ, (ਕਿਉਂਕਿ) ਜਿਵੇਂ ਤ੍ਰੇੜੇ ਹੋਏ ਘੜੇ ਵਿਚੋਂ ਪਾਣੀ (ਸਹਜੇ ਸਹਜੇ ਨਿਕਲਦਾ ਰਹਿੰਦਾ ਹੈ, ਤਿਵੇਂ ਹੀ) ਇਕ ਇਕ ਛਿਨ ਕਰ ਕੇ ਉਮਰ ਬੀਤਦੀ ਜਾ ਰਹੀ ਹੈਰਹਾਉ

ਹੇ ਮੂਰਖ! ਹੇ ਬੇ-ਸਮਝ! ਤੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਕਿਉਂ ਨਹੀਂ ਗਾਂਦਾ? ਮਾਇਆ ਦੇ ਝੂਠੇ ਲਾਲਚ ਵਿਚ ਫਸ ਕੇ ਤੂੰ ਮੌਤ ਨੂੰ (ਭੀ) ਚੇਤੇ ਨਹੀਂ ਕਰਦਾ

ਪਰ, ਹੇ ਨਾਨਕ! ਆਖ-ਜੇ ਮਨੁੱਖ ਪਰਮਾਤਮਾ ਦੇ ਗੁਣ ਗਾਣੇ ਸ਼ੁਰੂ ਕਰ ਦੇਵੇ (ਭਾਵੇਂ ਸਿਮਰਨ-ਹੀਨਤਾ ਵਿਚ ਕਿਤਨੀ ਭੀ ਉਮਰ ਗੁਜ਼ਰ ਚੁਕੀ ਹੋਵੇ) ਫਿਰ ਭੀ ਕੋਈ ਨੁਕਸਾਨ ਨਹੀਂ ਹੁੰਦਾ, (ਕਿਉਂਕਿ) ਉਸ ਪਰਮਾਤਮਾ ਦੇ ਭਜਨ ਦੀ ਬਰਕਤਿ ਨਾਲ ਮਨੁੱਖ ਉਹ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ, ਜਿੱਥੇ ਕੋਈ ਡਰ ਪੋਹ ਨਹੀਂ ਸਕਦਾ

ਤਿਲੰਗ ਮਹਲਾ ੯ ॥ ਜਾਗ ਲੇਹੁ ਰੇ ਮਨਾ ਜਾਗ ਲੇਹੁ ਕਹਾ ਗਾਫਲ ਸੋਇਆ ॥ ਜੋ ਤਨੁ ਉਪਜਿਆ ਸੰਗ ਹੀ ਸੋ ਭੀ ਸੰਗਿ ਨ ਹੋਇਆ ॥੧॥ ਰਹਾਉ ॥ ਮਾਤ ਪਿਤਾ ਸੁਤ ਬੰਧ ਜਨ ਹਿਤੁ ਜਾ ਸਿਉ ਕੀਨਾ ॥ ਜੀਉ ਛੂਟਿਓ ਜਬ ਦੇਹ ਤੇ ਡਾਰਿ ਅਗਨਿ ਮੈ ਦੀਨਾ ॥੧॥ ਜੀਵਤ ਲਉ ਬਿਉਹਾਰੁ ਹੈ ਜਗ ਕਉ ਤੁਮ ਜਾਨਉ ॥ ਨਾਨਕ ਹਰਿ ਗੁਨ ਗਾਇ ਲੈ ਸਭ ਸੁਫਨ ਸਮਾਨਉ ॥੨॥੨॥ {ਪੰਨਾ 726}

ਪਦਅਰਥ: ਜਾਗ ਲੇਹੁ = ਹੋਸ਼ ਕਰ, ਸੁਚੇਤ ਹੋਕਹਾ = ਕਿਉਂ? ਗਾਫਲ = ਗ਼ਾਫ਼ਲ, ਬੇ = ਫ਼ਿਕਰਸੰਗ ਹੀ = ਸੰਗਿ ਹੀ, ਨਾਲ ਹੀ {ਲਫ਼ਜ਼ 'ਸੰਗਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}ਸੰਗਿ = ਨਾਲਰਹਾਉ

ਸੁਤ = ਪੁੱਤਰਬੰਧ ਜਨ = ਰਿਸ਼ਤੇਦਾਰਹਿਤੁ = ਪਿਆਰਜਾ ਸਿਉ = ਜਿਨ੍ਹਾਂ ਨਾਲਜੀਉ = ਜਿੰਦਛੂਟਿਓ = ਨਿਕਲ ਜਾਂਦੀ ਹੈਦੇਹ ਤੇ = ਸਰੀਰ ਵਿਚੋਂਤੇ = ਤੋਂ, ਵਿਚੋਂਡਰਿ ਦੀਨਾ = ਸੁੱਟ ਦਿੱਤਾਅਗਨਿ ਮਹਿ = ਅੱਗ ਵਿਚ

ਜੀਵਤ ਲਉ = ਜ਼ਿੰਦਗੀ ਤਕਲਉ = ਤਕਬਿਉਹਾਰੁ = ਵਰਤਣ = ਵਿਹਾਰਜਗ ਕਉ = ਜਗਤ ਨੂੰਜਾਨਉ = ਜਾਨਹੁ, ਸਮਝੋਸਮਾਨਉ = ਸਮਾਨ, ਵਰਗਾ

ਅਰਥ: ਹੇ ਮਨ! ਹੋਸ਼ ਕਰ, ਹੋਸ਼ ਕਰ! ਤੂੰ ਕਿਉਂ (ਮਾਇਆ ਦੇ ਮੋਹ ਵਿਚ) ਬੇ-ਪਰਵਾਹ ਹੋ ਕੇ ਸੌਂ ਰਿਹਾ ਹੈਂ? (ਵੇਖ,) ਜੇਹੜਾ (ਇਹ) ਸਰੀਰ (ਮਨੁੱਖ ਦੇ) ਨਾਲ ਹੀ ਪੈਦਾ ਹੁੰਦਾ ਹੈ; ਇਹ ਭੀ (ਆਖ਼ਰ) ਨਾਲ ਨਹੀਂ ਜਾਂਦਾਰਹਾਉ

ਹੇ ਮਨ! ਵੇਖ,) ਮਾਂ, ਪਿਉ, ਪੁੱਤਰ, ਰਿਸ਼ਤੇਦਾਰ-ਜਿਨ੍ਹਾਂ ਨਾਲ ਮਨੁੱਖ (ਸਾਰੀ ਉਮਰ) ਪਿਆਰ ਕਰਦਾ ਰਹਿੰਦਾ ਹੈ, ਜਦੋਂ ਜਿੰਦ ਸਰੀਰ ਵਿਚੋਂ ਵੱਖ ਹੁੰਦੀ ਹੈ, ਤਦੋਂ (ਉਹ ਸਾਰੇ ਰਿਸ਼ਤੇਦਾਰ, ਉਸ ਦੇ ਸਰੀਰ ਨੂੰ) ਅੱਗ ਵਿਚ ਪਾ ਦੇਂਦੇ ਹਨ

ਹੇ ਨਾਨਕ! ਆਖ-ਹੇ ਮਨ!) ਜਗਤ ਨੂੰ ਤੂੰ ਇਉਂ ਹੀ ਸਮਝ (ਕਿ ਇਥੇ) ਜ਼ਿੰਦਗੀ ਤਕ ਹੀ ਵਰਤਣ-ਵਿਹਾਰ ਰਹਿੰਦਾ ਹੈਉਂਞ, ਇਹ ਸਾਰਾ ਸੁਪਨੇ ਵਾਂਗ ਹੀ ਹੈ। (ਇਸ ਵਾਸਤੇ ਜਦ ਤਕ ਜੀਊਂਦਾ ਹੈਂ) ਪਰਮਾਤਮਾ ਦੇ ਗੁਣ ਗਾਂਦਾ ਰਹੁ

TOP OF PAGE

Sri Guru Granth Darpan, by Professor Sahib Singh