ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 543

ਸੇਜ ਏਕ ਪ੍ਰਿਉ ਸੰਗਿ ਦਰਸੁ ਨ ਪਾਈਐ ਰਾਮ ॥ ਅਵਗਨ ਮੋਹਿ ਅਨੇਕ ਕਤ ਮਹਲਿ ਬੁਲਾਈਐ ਰਾਮ ॥ ਨਿਰਗੁਨਿ ਨਿਮਾਣੀ ਅਨਾਥਿ ਬਿਨਵੈ ਮਿਲਹੁ ਪ੍ਰਭ ਕਿਰਪਾ ਨਿਧੇ ॥ ਭ੍ਰਮ ਭੀਤਿ ਖੋਈਐ ਸਹਜਿ ਸੋਈਐ ਪ੍ਰਭ ਪਲਕ ਪੇਖਤ ਨਵ ਨਿਧੇ ॥ ਗ੍ਰਿਹਿ ਲਾਲੁ ਆਵੈ ਮਹਲੁ ਪਾਵੈ ਮਿਲਿ ਸੰਗਿ ਮੰਗਲੁ ਗਾਈਐ ॥ ਨਾਨਕੁ ਪਇਅੰਪੈ ਸੰਤ ਸਰਣੀ ਮੋਹਿ ਦਰਸੁ ਦਿਖਾਈਐ ॥੩॥ {ਪੰਨਾ 543}

ਪਦਅਰਥ: ਪ੍ਰਿਉ = ਪ੍ਰਭੂ = ਪਤੀਸੰਗਿ = ਨਾਲਦਰਸੁ = ਦਰਸਨਮੋਹਿ = ਮੇਰੇ, ਮੇਰੇ ਵਿਚਕਤ = ਕਿਵੇਂ? ਮਹਲਿ = ਮਹਲ ਵਿਚ, ਪ੍ਰਭੂ ਦੀ ਹਜ਼ੂਰੀ ਵਿਚਨਿਰਗੁਨਿ = ਗੁਣ ਹੀਨ {ਇਸਤ੍ਰੀ ਲਿੰਗ}ਅਨਾਥਿ = ਨਿਆਸਰੀ {ਇਸਤ੍ਰੀ ਲਿੰਗ}ਬਿਨਵੈ = ਬੇਨਤੀ ਕਰਦੀ ਹੈਪ੍ਰਭ = ਹੇ ਪ੍ਰਭੂ! ਕਿਰਪਾ ਨਿਧੇ = ਹੇ ਕਿਰਪਾ ਦੇ ਖ਼ਜ਼ਾਨੇ! ਭੀਤਿ = ਕੰਧਖੋਈਐ = ਦੂਰ ਹੋ ਜਾਂਦੀ ਹੈਸਹਜਿ = ਆਤਮਕ ਅਡੋਲਤਾ ਵਿਚਨਵ ਨਿਧੇ = ਹੇ ਨੌ ਖ਼ਜ਼ਾਨਿਆਂ ਦੇ ਮਾਲਕ! ਗ੍ਰਿਹਿ = ਹਿਰਦੇ = ਘਰ ਵਿਚਲਾਲੁ = ਪਿਆਰਾ ਸੁੰਦਰ ਪ੍ਰਭੂਮਹਲੁ = ਪ੍ਰਭੂ ਦੀ ਹਜ਼ੂਰੀਮਿਲਿ = ਮਿਲ ਕੇਸੰਗਿ = ਨਾਲਮੰਗਲੁ = ਖ਼ੁਸ਼ੀ ਦਾ ਗੀਤਮੋਹਿ = ਮੈਨੂੰ

ਅਰਥ: (ਮੇਰੀ ਇਸ) ਇਕੋ ਹਿਰਦਾ-ਸੇਜ ਉਤੇ ਪ੍ਰਭੂ-ਪਤੀ (ਮੇਰੇ) ਨਾਲ (ਵੱਸਦਾ) ਹੈ, ਪਰ ਮੈਨੂੰ ਦਰਸਨ ਪ੍ਰਾਪਤ ਨਹੀਂ ਹੁੰਦਾ! ਮੈਨੂੰ ਪ੍ਰਭੂ ਦੀ ਹਜ਼ੂਰੀ ਵਿਚ ਸੱਦਿਆ ਭੀ ਕਿਵੇਂ ਜਾਏ? ਮੇਰੇ ਵਿਚ (ਤਾਂ) ਅਨੇਕਾਂ ਅਉਗਣ ਹਨ

ਗੁਣ-ਹੀਨ, ਨਿਮਾਣੀ, ਨਿਆਸਰੀ (ਜੀਵ-ਇਸਤ੍ਰੀ) ਬੇਨਤੀ ਕਰਦੀ ਹੈ-ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਨੂੰ ਮਿਲਹੇ ਨੌ ਖ਼ਜ਼ਾਨਿਆਂ ਦੇ ਮਾਲਕ ਪ੍ਰਭੂ! ਇਕ ਪਲਕ ਮਾਤ੍ਰ ਤੇਰਾ ਦਰਸਨ ਕੀਤਿਆਂ (ਤੈਥੋਂ ਵਿਛੋੜਨ ਵਾਲੀ) ਭਟਕਣਾ ਦੀ ਕੰਧ ਦੂਰ ਹੋ ਜਾਂਦੀ ਹੈ, ਆਤਮਕ ਅਡੋਲਤਾ ਵਿਚ ਲੀਨਤਾ ਹੋ ਜਾਂਦੀ ਹੈ

ਜਦੋਂ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਪਿਆਰਾ ਪ੍ਰਭੂ-ਪਤੀ ਆ ਵੱਸਦਾ ਹੈ ਜਦੋਂ ਜੀਵ-ਇਸਤ੍ਰੀ ਪ੍ਰਭੂ ਦੀ ਹਜ਼ੂਰੀ ਪ੍ਰਾਪਤ ਕਰ ਲੈਂਦੀ ਹੈ, ਤਦੋਂ ਪ੍ਰਭੂ ਦੇ ਨਾਲ ਮਿਲ ਕੇ ਖ਼ੁਸ਼ੀ ਦਾ ਗੀਤ ਗਾਇਆ ਜਾ ਸਕਦਾ ਹੈਹੇ ਗੁਰੂ! ਨਾਨਕ ਤੇਰੇ ਚਰਨਾਂ ਵਿਚ ਆ ਪਿਆ ਹੈ, ਤੇਰੀ ਸਰਨ ਆ ਗਿਆ ਹੈ (ਮੈਨੂੰ ਨਾਨਕ ਨੂੰ) ਪਰਮਾਤਮਾ-ਪਤੀ ਦਾ ਦਰਸਨ ਕਰਾ ਦੇ

ਸੰਤਨ ਕੈ ਪਰਸਾਦਿ ਹਰਿ ਹਰਿ ਪਾਇਆ ਰਾਮ ॥ ਇਛ ਪੁੰਨੀ ਮਨਿ ਸਾਂਤਿ ਤਪਤਿ ਬੁਝਾਇਆ ਰਾਮ ॥ ਸਫਲਾ ਸੁ ਦਿਨਸ ਰੈਣੇ ਸੁਹਾਵੀ ਅਨਦ ਮੰਗਲ ਰਸੁ ਘਨਾ ॥ ਪ੍ਰਗਟੇ ਗੁਪਾਲ ਗੋਬਿੰਦ ਲਾਲਨ ਕਵਨ ਰਸਨਾ ਗੁਣ ਭਨਾ ॥ ਭ੍ਰਮ ਲੋਭ ਮੋਹ ਬਿਕਾਰ ਥਾਕੇ ਮਿਲਿ ਸਖੀ ਮੰਗਲੁ ਗਾਇਆ ॥ ਨਾਨਕੁ ਪਇਅੰਪੈ ਸੰਤ ਜੰਪੈ ਜਿਨਿ ਹਰਿ ਹਰਿ ਸੰਜੋਗਿ ਮਿਲਾਇਆ ॥੪॥੨॥ {ਪੰਨਾ 543}

ਪਦਅਰਥ: ਕੈ ਪਰਸਾਦਿ = ਦੀ ਕਿਰਪਾ ਨਾਲਪੁੰਨੀ = ਪੂਰੀ ਹੋ ਗਈ ਹੈਮਨਿ = ਮਨ ਵਿਚਤਪਤਿ = ਤਪਸ਼, ਸੜਨਸਫਲਾ = ਮੁਬਾਰਿਕਸੁ = ਉਹਰੈਣੇ = ਰਾਤਸੁਹਾਵੀ = ਸੁਖਾਵੀਂਘਨਾ = ਬਹੁਤਰਸਨਾ = ਜੀਭਕਵਨ ਗੁਣ = ਕੇਹੜੇ ਕੇਹੜੇ ਗੁਣ! ਭਨਾ = ਭਨਾਂ, ਮੈਂ ਦੱਸਾਂਥਾਕੇ = ਮੁੱਕ ਗਏ ਹਨਮਿਲਿ = ਮਿਲ ਕੇਸਖੀ = ਸਖੀਆਂ, ਗਿਆਨ = ਇੰਦਰੇਪਇਅੰਪੈ = ਚਰਨੀਂ ਪੈਂਦਾ ਹੈਸੰਤ ਜੰਪੈ = ਗੁਰੂ ਅੱਗੇ ਅਰਜ਼ੋਈ ਕਰਦਾ ਹੈਸੰਜੋਗਿ = ਸੰਜੋਗ ਦੀ ਰਾਹੀਂ, ਮਿਲਾਪ ਦੇ ਲੇਖ ਦੀ ਰਾਹੀਂ

ਅਰਥ: ਸਤਿਗੁਰੂ ਜੀ ਦੀ ਕਿਰਪਾ ਨਾਲ ਮੈਂ ਪਰਮਾਤਮਾ ਲੱਭ ਲਿਆ ਹੈ, ਮੇਰੀ (ਚਿਰਾਂ ਦੀ) ਤਾਂਘ ਪੂਰੀ ਹੋ ਗਈ ਹੈ, ਮੇਰੇ ਮਨ ਵਿਚ ਠੰਢ ਪੈ ਗਈ ਹੈ, (ਮੇਰੇ ਅੰਦਰੋਂ ਤ੍ਰਿਸ਼ਨਾ ਦੀ) ਤਪਸ਼ ਬੁੱਝ ਗਈ ਹੈਉਹ ਦਿਨ (ਮੇਰੇ ਵਾਸਤੇ) ਭਾਗਾਂ ਵਾਲਾ ਹੈ ਉਹ ਰਾਤ ਸੋਹਣੀ ਹੈ (ਜਦੋਂ ਮੈਨੂੰ ਪਰਮਾਤਮਾ ਮਿਲਿਆਮਿਲਾਪ ਦੀ ਬਰਕਤਿ ਨਾਲ ਮੇਰੇ ਅੰਦਰ) ਬਹੁਤ ਆਨੰਦ ਖ਼ੁਸ਼ੀਆਂ ਸਵਾਦ ਬਣੇ ਪਏ ਹਨ, (ਮੇਰੇ ਹਿਰਦੇ ਵਿਚ) ਪਿਆਰੇ ਗੋਪਾਲ ਗੋਬਿੰਦ ਜੀ ਪਰਗਟ ਹੋ ਗਏ ਹਨ, ਮੈਂ ਆਪਣੀ ਜੀਭ ਨਾਲ (ਉਸ ਮਿਲਾਪ ਦੇ) ਕੇਹੜੇ ਕੇਹੜੇ ਗੁਣ (ਲਾਭ) ਦੱਸਾਂ? (ਮੇਰੇ ਅੰਦਰੋਂ) ਭਟਕਣਾ, ਲੋਭ, ਮੋਹ, ਆਦਿਕ ਸਾਰੇ ਵਿਕਾਰ ਦੂਰ ਹੋ ਗਏ ਹਨ, ਮੇਰੇ ਗਿਆਨ-ਇੰਦ੍ਰੇ ਮਿਲ ਕੇ ਸਿਫ਼ਤਿ-ਸਾਲਾਹ ਦਾ ਗੀਤ ਗਾ ਰਹੇ ਹਨਹੁਣ ਨਾਨਕ ਗੁਰੂ ਦੇ ਚਰਨਾਂ ਵਿਚ ਢਹਿ ਪਿਆ ਹੈ, ਗੁਰੂ ਅੱਗੇ ਹੀ ਅਰਜ਼ੋਈ ਕਰਦਾ ਰਹਿੰਦਾ ਹੈ, ਕਿਉਂਕਿ ਉਸ ਗੁਰੂ ਨੇ ਮਿਲਾਪ ਦੇ ਲੇਖ ਦੀ ਰਾਹੀਂ (ਮਿਲਾਪ ਦੇ ਲੇਖ ਨੂੰ ਉਜਾਗਰ ਕਰ ਕੇ) ਮੈਨੂੰ ਪਰਮਾਤਮਾ ਮਿਲਾ ਦਿੱਤਾ ਹੈ

ਬਿਹਾਗੜਾ ਮਹਲਾ ੫ ॥ ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ੍ਹ੍ਹ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥ {ਪੰਨਾ 543}

ਪਦਅਰਥ: ਗੁਰ = ਹੇ ਸਭ ਤੋਂ ਵੱਡੇ! ਅਨਦਿਨੁ = ਹਰ ਰੋਜ਼ਵਖਾਣਾ = ਵਖਾਣਾਂ, ਮੈਂ ਉਚਾਰਦਾ ਰਹਾਂਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀਉਚਰਾ = ਉੱਚਰਾਂ, ਮੈਂ ਉਚਾਰਦਾ ਰਹਾਂਜਸੁ = ਸਿਫ਼ਤਿ-ਸਾਲਾਹ ਦਾ ਗੀਤਮਇਆ = ਕਿਰਪਾਗੋਪਾਲ = ਹੇ ਗੋਪਾਲ! ਅਗਥ = ਅਕੱਥ, ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇਜੀਉ = ਜਿੰਦਤੁਮ੍ਹ੍ਹ = ਤੇਰਾ ਦਿੱਤਾ ਹੋਇਆਮੁਗਧ = ਮੂਰਖਅਨਾਥ = ਨਿਆਸਰਾਆਵਣ ਜਾਣਾ = ਜੰਮਣ ਮਰਨਾ

ਅਰਥ: ਹੇ ਸਭ ਤੋਂ ਵੱਡੇ! ਹੇ ਸਰਬ-ਗੁਣ-ਭਰਪੂਰ ਪ੍ਰਭੂ! (ਮੇਰੇ ਉੱਤੇ) ਮੇਹਰ ਕਰ, ਮੈਂ ਹਰ ਵੇਲੇ ਤੇਰਾ ਨਾਮ ਸਿਮਰਦਾ ਰਹਾਂ, ਆਤਮਕ ਜੀਵਨ ਦੇਣ ਵਾਲੀ ਤੇਰੀ ਬਾਣੀ ਉਚਾਰਦਾ ਰਹਾਂ, ਮੈਂ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਾਂ, ਮੈਨੂੰ ਤੇਰੀ ਰਜ਼ਾ ਮਿੱਠੀ ਲੱਗਦੀ ਰਹੇਹੇ ਗੋਪਾਲ! ਹੇ ਗੋਬਿੰਦ! (ਮੇਰੇ ਉਤੇ) ਦਇਆ ਕਰ, ਤਰਸ ਕਰ, ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈਹੇ ਸਭ ਤਾਕਤਾਂ ਦੇ ਮਾਲਕ! ਹੇ ਅਕੱਥ! ਹੇ ਬੇਅੰਤ! ਮੇਰੀ ਇਹ ਜਿੰਦ, ਮੇਰਾ ਇਹ ਮਨ ਇਹ ਸਰੀਰ, ਇਹ ਧਨ-ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ

ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੈਂ ਮੂਰਖ ਹਾਂ ਬਹੁਤ ਮੂਰਖ ਹਾਂ, ਨਿਆਸਰਾ ਹਾਂ, ਚੰਚਲ, ਕਮਜ਼ੋਰ, ਨੀਚ ਤੇ ਅੰਞਾਣ ਹਾਂਮੈਂ ਤੇਰੀ ਸਰਨ ਆਇਆ ਹਾਂਮੈਨੂੰ ਜਨਮ ਮਰਨ ਦੇ ਗੇੜ ਤੋਂ ਬਚਾ ਲੈ

ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥ ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥ ਪਤਿਤਾ ਪੁਨੀਤਾ ਹੋਹਿ ਤਿਨ੍ਹ੍ਹ ਸੰਗਿ ਜਿਨ੍ਹ੍ਹ ਬਿਧਾਤਾ ਪਾਇਆ ॥ ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥ ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥੨॥ {ਪੰਨਾ 543}

ਪਦਅਰਥ: ਸਾਧਹ ਸਰਣੀ = ਗੁਰਮੁਖਾਂ ਦੀ ਸਰਨ ਪਿਆਂਗਾਵਹ = ਅਸੀ ਗਾਂਦੇ ਹਾਂ, ਗਾ ਸਕਦੇ ਹਾਂਨੀਤਾ = ਨਿੱਤਮਨਿ = ਮਨ ਵਿਚਤਨਿ = ਸਰੀਰ ਉਤੇਲਗਉ = {ਹੁਕਮੀ ਭਵਿੱਖਤ, ਅੱਨ ਪੁਰਖ, ਇਕ-ਵਚਨ} ਲੱਗੀ ਰਹੇਪਤਿਤ = ਵਿਕਾਰੀਸੰਗਿ = ਨਾਲਬਿਧਾਤਾ = ਕਰਤਾਰਰਾਤੇ = ਰੰਗੇ ਹੋਏਜੀਅ ਦਾਤੇ = ਆਤਮਕ ਜੀਵਨ ਦੇਣ ਵਾਲੇਦੇਹਿ = ਦੇਂਦੇ ਹਨਚੜਹਿ ਸਵਾਇਆ = (ਉਹ ਦਾਤਾਂ) ਵਧਦੀਆਂ ਰਹਿੰਦੀਆਂ ਹਨਰਿਧਿ ਸਿਧਿ = ਕਰਾਮਾਤੀ ਤਾਕਤਾਂਨਵ ਨਿਧਿ = ਨੌ ਖ਼ਜ਼ਾਨੇਜਪਿ = ਜਪ ਕੇਜਿਨ੍ਹ੍ਹੀ = ਜਿਨ੍ਹਾਂ (ਮਨੁੱਖਾਂ) ਨੇਆਤਮੁ = ਆਪਣੇ ਆਪ ਨੂੰਪਾਈਅਹਿ = ਮਿਲਦੇ ਹਨ

ਅਰਥ: (ਹੇ ਭਾਈ!) ਗੁਰਮੁਖਾਂ ਦੀ ਸਰਨ ਪਿਆਂ ਪਰਮਾਤਮਾ ਮਿਲ ਪੈਂਦਾ ਹੈ, ਤੇ, ਅਸੀ ਸਦਾ ਪਰਮਾਤਮਾ ਦੇ ਗੁਣ ਗਾ ਸਕਦੇ ਹਾਂਹੇ ਪ੍ਰਭੂ ਜੀ! ਮੇਹਰ ਕਰ) ਤੇਰੇ ਭਗਤ ਜਨਾਂ ਦੇ ਚਰਨਾਂ ਦੀ ਧੂੜ ਮੇਰੇ ਮਨ ਵਿਚ ਮੇਰੇ ਮੱਥੇ ਉਤੇ ਲੱਗਦੀ ਰਹੇ (ਭਗਤ ਜਨਾਂ ਦੇ ਚਰਨਾਂ ਦੀ ਧੂੜ ਦੀ ਬਰਕਤਿ ਨਾਲ) ਵਿਕਾਰਾਂ ਵਿਚ ਡਿੱਗੇ ਹੋਏ ਮਨੁੱਖ ਭੀ ਪਵਿਤ੍ਰ ਹੋ ਜਾਂਦੇ ਹਨਜਿਨ੍ਹਾਂ ਮਨੁੱਖਾਂ ਨੇ ਕਰਤਾਰ ਲੱਭ ਲਿਆ ਉਹਨਾਂ ਦੀ ਸੰਗਤਿ ਵਿਚ ਵਿਕਾਰੀ ਬੰਦੇ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨਪਰਮਾਤਮਾ ਦੇ ਨਾਮ-ਰੰਗ ਨਾਲ ਰੰਗੇ ਹੋਏ ਬੰਦੇ ਆਤਮਕ ਜੀਵਨ ਦੀਆਂ ਦਾਤਾਂ ਦੇਣ-ਜੋਗੇ ਹੋ ਜਾਂਦੇ ਹਨ, ਉਹ ਇਹ ਦਾਤਾਂ ਨਿੱਤ ਦੇਂਦੇ ਹਨ ਤੇ ਇਹ ਵਧਦੀਆਂ ਰਹਿੰਦੀਆਂ ਹਨਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਜਪ ਕੇ ਆਪਣੇ ਮਨ ਨੂੰ ਵੱਸ ਵਿਚ ਕਰ ਲਿਆ, ਸਭ ਕਰਾਮਾਤੀ ਤਾਕਤਾਂ ਤੇ ਦੁਨੀਆ ਦੇ ਨੌ ਹੀ ਖ਼ਜ਼ਾਨੇ ਉਹਨਾਂ ਨੂੰ ਮਿਲ ਜਾਂਦੇ ਹਨਹੇ ਭਾਈ! ਨਾਨਕ ਬੇਨਤੀ ਕਰਦਾ ਹੈ ਕਿ ਗੁਰਮੁਖ ਸੱਜਣ ਮਿੱਤਰ ਵੱਡੀ ਕਿਸਮਤ ਨਾਲ ਹੀ ਮਿਲਦੇ ਹਨ

ਜਿਨੀ ਸਚੁ ਵਣੰਜਿਆ ਹਰਿ ਜੀਉ ਸੇ ਪੂਰੇ ਸਾਹਾ ਰਾਮ ॥ ਬਹੁਤੁ ਖਜਾਨਾ ਤਿੰਨ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥ ਕਾਮੁ ਕ੍ਰੋਧੁ ਨ ਲੋਭੁ ਬਿਆਪੈ ਜੋ ਜਨ ਪ੍ਰਭ ਸਿਉ ਰਾਤਿਆ ॥ ਏਕੁ ਜਾਨਹਿ ਏਕੁ ਮਾਨਹਿ ਰਾਮ ਕੈ ਰੰਗਿ ਮਾਤਿਆ ॥ ਲਗਿ ਸੰਤ ਚਰਣੀ ਪੜੇ ਸਰਣੀ ਮਨਿ ਤਿਨਾ ਓਮਾਹਾ ॥ ਬਿਨਵੰਤਿ ਨਾਨਕੁ ਜਿਨ ਨਾਮੁ ਪਲੈ ਸੇਈ ਸਚੇ ਸਾਹਾ ॥੩॥ {ਪੰਨਾ 543}

ਪਦਅਰਥ: ਸਚੁ = ਸਦਾ-ਥਿਰ ਰਹਿਣ ਵਾਲਾ ਹਰਿ = ਨਾਮਵਣੰਜਿਆ = ਵਪਾਰ ਕੀਤਾਪੂਰੇ = ਭਰੇ ਖ਼ਜ਼ਾਨਿਆਂ ਵਾਲੇਪਹਿ = ਕੋਲਲਾਹਾ = ਲਾਭ, ਖੱਟੀਨ ਬਿਆਪੈ = ਜ਼ੋਰ ਨਹੀਂ ਪਾ ਸਕਦਾਸਿਉ = ਨਾਲਰਾਤਿਆ = ਰੰਗੇ ਹੋਏਜਾਨਹਿ = ਸਾਂਝ ਪਾਂਦੇ ਹਨਮਾਨਹਿ = ਮੰਨਦੇ ਹਨਕੈ ਰੰਗਿ = ਦੇ ਪ੍ਰੇਮ = ਰੰਗ ਵਿਚਮਾਤਿਆ = ਮਸਤਲਗਿ = ਲੱਗ ਕੇਮਨਿ = ਮਨ ਵਿਚਓਮਾਹਾ = ਚਾਉ, ਉਤਸ਼ਾਹਪਲੈ = ਪੱਲੇ ਵਿਚਸਚੇ = ਸਦਾ ਕਾਇਮ ਰਹਿਣ ਵਾਲੇ

ਅਰਥ: ਜਿਨ੍ਹਾਂ ਮਨੁੱਖਾਂ ਨੇ (ਸਦਾ) ਸਦਾ-ਥਿਰ ਰਹਿਣ ਵਾਲੇ ਹਰਿ-ਨਾਮ ਦਾ ਵਪਾਰ ਕੀਤਾ ਹੈ ਉਹ ਭਰੇ ਭੰਡਾਰਾਂ ਵਾਲੇ ਸ਼ਾਹੂਕਾਰ ਹਨ, ਉਹਨਾਂ ਪਾਸ (ਹਰਿ-ਨਾਮ ਦਾ) ਬਹੁਤ ਖ਼ਜ਼ਾਨਾ ਹੈ, ਉਹ (ਇਸ ਵਪਾਰ ਵਿਚ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ) ਖੱਟੀ ਖੱਟਦੇ ਹਨਜੇਹੜੇ ਮਨੁੱਖ ਪਰਮਾਤਮਾ ਨਾਲ ਰੱਤੇ ਰਹਿੰਦੇ ਹਨ, ਉਹਨਾਂ ਉੱਤੇ ਨਾਹ ਕਾਮ, ਨਾਹ ਕ੍ਰੋਧ ਨਾਹ ਲੋਭ, ਕੋਈ ਭੀ ਆਪਣਾ ਜ਼ੋਰ ਨਹੀਂ ਪਾ ਸਕਦਾ, ਉਹ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਂਦੇ ਹਨ, ਉਹ ਇਕ ਪਰਮਾਤਮਾ ਨੂੰ ਹੀ (ਪੱਕਾ ਸਾਥੀ) ਮੰਨਦੇ ਹਨ, ਉਹ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦੇ ਹਨਉਹ ਮਨੁੱਖ ਗੁਰੂ ਦੀ ਚਰਨੀਂ ਲੱਗ ਕੇ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਦੇ ਮਨ ਵਿਚ (ਪਰਮਾਤਮਾ ਦੇ ਮਿਲਾਪ ਦਾ) ਚਾਉ ਚੜ੍ਹਿਆ ਰਹਿੰਦਾ ਹੈਨਾਨਕ ਬੇਨਤੀ ਕਰਦਾ ਹੈ, ਜਿਨ੍ਹਾਂ ਮਨੁੱਖਾਂ ਦੇ ਪਾਸ ਪਰਮਾਤਮਾ ਦਾ ਨਾਮ-ਧਨ ਹੈ ਉਹੀ ਐਸੇ ਹਨ ਜੋ ਸਦਾ ਲਈ ਸ਼ਾਹੂਕਾਰ ਟਿਕੇ ਰਹਿੰਦੇ ਹਨ

TOP OF PAGE

Sri Guru Granth Darpan, by Professor Sahib Singh