ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 546

ਅਮਿਅ ਸਰੋਵਰੋ ਪੀਉ ਹਰਿ ਹਰਿ ਨਾਮਾ ਰਾਮ ॥ ਸੰਤਹ ਸੰਗਿ ਮਿਲੈ ਜਪਿ ਪੂਰਨ ਕਾਮਾ ਰਾਮ ॥ ਸਭ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ ਮਨਹੁ ਨ ਬੀਸਰੈ ॥ ਆਨੰਦ ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥ ਅਗਣਤ ਊਚ ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥ ਬਿਨਵੰਤਿ ਨਾਨਕ ਮੇਰੀ ਇਛ ਪੂਰਨ ਮਿਲੇ ਸ੍ਰੀਰੰਗ ਰਾਮਾ ॥੩॥ {ਪੰਨਾ 546}

ਪਦਅਰਥ: ਅਮਿਅ = ਅਮਿਉ ਦਾ, {ਲਫ਼ਜ਼ 'ਅੰਮ੍ਰਿਤ' ਤੋਂ 'ਅਮਿਉ' ਪ੍ਰਾਕ੍ਰਿਤ = ਰੂਪ ਹੈ} ਆਤਮਕ ਜੀਵਨ ਦੇਣ ਵਾਲੇ ਨਾਮ = ਜਲ ਦਾਸਰੋਵਰੋ = ਸੋਹਣਾ ਸਰ, ਪਵਿਤ੍ਰ ਤਾਲਾਬਪੀਉ = ਪੀਂਦੇ ਰਿਹਾ ਕਰੋਸੰਗਿ = ਸੰਗਤਿ ਵਿਚਮਿਲੈ = ਮਿਲਦਾ ਹੈਜਪਿ = ਜਪ ਕੇ

ਬਿਦੀਰਨ-ਨਾਸ ਕਰਨ ਵਾਲਾਨਿਮਖ-ਅੱਖ ਝਮਕਣ ਜਿਤਨਾ ਸਮਾਮਨਹੁ-ਮਨ ਤੋਂਬੀਸਰੈ-ਭੁੱਲਦਾਅਨਦਿਨੁ-ਹਰ ਰੋਜ਼ਸਾਚਾ-ਸਦਾ-ਥਿਰ ਰਹਿਣ ਵਾਲਾਜਗਦੀਸਰੈ-ਜਗਤ ਦੇ ਮਾਲਕ ਵਿਚਅਗਣਤ-ਅਣਗਿਣਤਅਪਾਰ-ਬੇਅੰਤਠਾਕੁਰ-ਮਾਲਕਅਗਮ-ਅਪਹੁੰਚਜਾ ਕੋ-ਜਿਸ ਦਾਧਾਮਾ-ਟਿਕਾਣਾ, ਘਰਸ੍ਰੀਰੰਗ-ਲੱਛਮੀ-ਪਤੀ, ਪਰਮਾਤਮਾ

ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲੇ ਜਲ ਦਾ ਪਵਿਤ੍ਰ ਤਾਲਾਬ ਹੈ, (ਇਸ ਵਿਚੋਂ) ਪੀਂਦੇ ਰਿਹਾ ਕਰੋ। (ਪਰ ਇਹ ਨਾਮ-ਜਲ) ਸੰਤ ਜਨਾਂ ਦੀ ਸੰਗਤਿ ਵਿਚ ਰਿਹਾਂ ਮਿਲਦਾ ਹੈਇਹ ਹਰਿ-ਨਾਮ ਜਪ ਕੇ ਸਾਰੇ ਕਾਰਜ ਸਿਰੇ ਚੜ੍ਹ ਜਾਂਦੇ ਹਨਹੇ ਭਾਈ! ਜਗਤ ਦੇ ਮਾਲਕ ਪਰਮਾਤਮਾ ਵਿਚ ਸਾਰੇ ਹੀ ਗੁਣ ਮੌਜੂਦ ਹਨਉਹ ਸਭ ਜੀਵਾਂ ਦੇ ਸਾਰੇ ਕਾਰਜ ਸਿਰੇ ਚਾੜ੍ਹਨ ਵਾਲਾ ਹੈ, ਸਭ ਦੇ ਦੁੱਖ ਨਾਸ ਕਰਨ ਵਾਲਾ ਹੈ, ਉਹ ਸਦਾ ਹੀ ਕਾਇਮ ਰਹਿਣ ਵਾਲਾ ਹੈਜਿਸ ਮਨੁੱਖ ਦੇ ਮਨ ਤੋਂ ਉਹ ਪਰਮਾਤਮਾ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਵਿਸਰਦਾ, ਉਹ ਮਨੁੱਖ ਸਦਾ ਹਰ ਵੇਲੇ ਆਤਮਕ ਆਨੰਦ ਮਾਣਦਾ ਹੈਹੇ ਭਾਈ! ਪਰਮਾਤਮਾ ਅਣਗਿਣਤ ਗੁਣਾਂ ਵਾਲਾ ਹੈ, ਸਭ ਤੋਂ ਉੱਚਾ ਤੇ, ਬੇਅੰਤ ਹੈ, ਸਭ ਦਾ ਮਾਲਕ ਹੈ, ਉਸ ਦਾ ਟਿਕਾਣਾ (ਨਿਰੀ ਅਕਲ ਸਿਆਣਪ ਦੇ ਆਸਰੇ) ਅਪਹੁੰਚ ਹੈਨਾਨਕ ਬੇਨਤੀ ਕਰਦਾ ਹੈ-(ਹੇ ਭਾਈ!) ਮੈਨੂੰ ਲੱਛਮੀ-ਪਤੀ ਪਰਮਾਤਮਾ ਮਿਲ ਪਿਆ ਹੈ, ਮੇਰੀ (ਚਿਰਾਂ ਦੀ) ਤਾਂਘ ਪੂਰੀ ਹੋ ਗਈ ਹੈ

ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥ ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥ ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥ ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਪ੍ਰਭ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥੪॥੩॥੬ {ਪੰਨਾ 546}

ਪਦਅਰਥ: ਕੋਟਿਕ = ਕ੍ਰੋੜਾਂਸੁਣਿ = ਸੁਣਿ ਕੇਜਪਤ = ਜਪਦਿਆਂਸਗਲੇ = ਸਾਰੇਸੋਹੰਤ = ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨਤਾ ਕੀ = ਉਹਨਾਂ ਦੀਮਹਿਮਾ = ਵਡਿਆਈਕਿਤ = ਕਿਤਨੀ? ਗਨਾ = ਗਨਾਂ, ਮੈਂ ਗਿਣਾਂਸਦ = ਸਦਾਸੁਭ = ਭਲੇ, ਭਾਗਾਂ ਵਾਲੇਦਿਵਸ = ਦਿਨਗਹਿ = ਫੜ ਕੇਕੰਠਿ = ਗਲ ਨਾਲ

ਅਰਥ: ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਪਰਮਾਤਮਾ ਦਾ ਨਾਮ ਸੁਣ ਸੁਣ ਕੇ ਕਈ ਕ੍ਰੋੜਾਂ ਜੱਗਾਂ ਦੇ ਫਲ ਪ੍ਰਾਪਤ ਕਰ ਲੈਂਦੇ ਹਨ, (ਭਾਵ, ਕ੍ਰੋੜਾਂ ਕੀਤੇ ਹੋਏ ਜੱਗ ਭੀ ਹਰਿ-ਨਾਮ ਦੇ ਟਾਕਰੇ ਤੇ ਤੁੱਛ ਹਨ) ਪਰਮਾਤਮਾ ਦਾ ਨਾਮ ਜਪਦਿਆਂ (ਜਪਣ ਵਾਲੇ ਮਨੁੱਖ) ਆਪਣੀਆਂ ਸਾਰੀਆਂ ਕੁਲਾਂ ਭੀ ਤਾਰ ਲੈਂਦੇ ਹਨਪਰਮਾਤਮਾ ਦਾ ਨਾਮ ਜਪਦਿਆਂ ਜਪਦਿਆਂ ਮਨੁੱਖ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ, ਉਹਨਾਂ (ਦੇ ਆਤਮਕ ਜੀਵਨ) ਦੀ ਵਡਿਆਈ ਕਿਤਨੀ ਕੁ ਮੈਂ ਦੱਸਾਂ? ਉਹ ਸਦਾ ਆਪਣੇ ਮਨਾਂ ਵਿਚ ਪਰਮਾਤਮਾ ਦਾ ਦਰਸਨ ਤਾਂਘਦੇ ਰਹਿੰਦੇ ਹਨ (ਤੇ, ਅਰਦਾਸਾਂ ਕਰਦੇ ਰਹਿੰਦੇ ਹਨ-) ਹੇ ਪ੍ਰਾਣ-ਪਿਆਰੇ! ਸਾਡੇ ਮਨ ਤੋਂ ਕਦੇ) ਨਾਹ ਵਿੱਸਰਸਭ ਤੋਂ ਉੱਚਾ ਅਪਹੁੰਚ ਤੇ ਬੇਅੰਤ ਪ੍ਰਭੂ (ਜਿਨ੍ਹਾਂ ਵਡ-ਭਾਗੀਆਂ ਨੂੰ) ਫੜ ਕੇ ਆਪਣੇ ਗਲ ਨਾਲ ਲਾ ਲੈਂਦਾ ਹੈ ਉਹਨਾਂ (ਦੀ ਜ਼ਿੰਦਗੀ) ਦੇ ਭਾਗਾਂ ਵਾਲੇ ਦਿਨ ਆ ਜਾਂਦੇ ਹਨਨਾਨਕ ਬੇਨਤੀ ਕਰਦਾ ਹੈ-(ਹੇ ਭਾਈ!) ਜਿਨ੍ਹਾਂ ਮਨੁੱਖਾਂ ਨੂੰ ਬਹੁਤ ਪਿਆਰਾ ਪਰਮਾਤਮਾ ਮਿਲ ਪੈਂਦਾ ਹੈ ਉਹਨਾਂ (ਦੇ ਜੀਵਨ) ਦਾ ਹਰੇਕ ਕਾਰਜ ਸਿਰੇ ਚੜ੍ਹ ਜਾਂਦਾ ਹੈ

ਬਿਹਾਗੜਾ ਮਹਲਾ ੫ ਛੰਤ ॥ ਅਨ ਕਾਏ ਰਾਤੜਿਆ ਵਾਟ ਦੁਹੇਲੀ ਰਾਮ ॥ ਪਾਪ ਕਮਾਵਦਿਆ ਤੇਰਾ ਕੋਇ ਨ ਬੇਲੀ ਰਾਮ ॥ ਕੋਏ ਨ ਬੇਲੀ ਹੋਇ ਤੇਰਾ ਸਦਾ ਪਛੋਤਾਵਹੇ ॥ ਗੁਨ ਗੁਪਾਲ ਨ ਜਪਹਿ ਰਸਨਾ ਫਿਰਿ ਕਦਹੁ ਸੇ ਦਿਹ ਆਵਹੇ ॥ ਤਰਵਰ ਵਿਛੁੰਨੇ ਨਹ ਪਾਤ ਜੁੜਤੇ ਜਮ ਮਗਿ ਗਉਨੁ ਇਕੇਲੀ ॥ ਬਿਨਵੰਤ ਨਾਨਕ ਬਿਨੁ ਨਾਮ ਹਰਿ ਕੇ ਸਦਾ ਫਿਰਤ ਦੁਹੇਲੀ ॥੧॥

ਪਦਅਰਥ: ਅਨਕ = {अनक, अणक} ਤੁੱਛ, ਬਹੁਤ ਨਿੱਕੀਅਨਕਾਏ = ਤੁੱਛ ਪਦਾਰਥਾਂ ਵਿਚਰਾਤੜਿਆ = ਹੇ ਰੱਤੇ ਹੋਏ! ਵਾਟ = (ਜੀਵਨ ਦਾ) ਰਸਤਾਦੁਹੇਲੀ = ਦੁੱਖਾਂ ਭਰੀਕਮਾਵਦਿਆ = ਹੇ ਕਮਾਣ ਵਾਲੇ! ਬੇਲੀ = ਸਾਥੀਪਛੋਤਾਵਹੇ = ਪਛੋਤਾਵਹਿ, ਤੂੰ ਪਛੁਤਾਂਦਾ ਰਹੇਂਗਾਨ ਜਪਹਿ = ਤੂੰ ਨਹੀਂ ਜਪਦਾਰਸਨਾ = ਜੀਭ (ਨਾਲ) ਸੇ ਦਿਹ = ਇਹ ਦਿਨ (ਬਹੁ-ਵਚਨ) ਆਵਹੇ = ਆਵਹਿ, ਆਵਣਗੇਪਾਤ = ਪੱਤਰਤਰਵਰ = ਰੁੱਖਮਗਿ = ਰਸਤੇ ਉਤੇਗਉਨੁ = ਗਮਨ, ਤੋਰ

ਅਰਥ: ਹੇ ਤੁੱਛ ਪਦਾਰਥਾਂ (ਦੇ ਮੋਹ) ਵਿਚ ਰੱਤੇ ਹੋਏ ਮਨੁੱਖ! ਇਸ ਮੋਹ ਦੇ ਕਾਰਨ) ਤੇਰਾ ਜੀਵਨ-ਪੰਧ ਦੁੱਖਾਂ ਨਾਲ ਭਰਦਾ ਜਾ ਰਿਹਾ ਹੈਹੇ ਪਾਪ ਕਮਾਣ ਵਾਲੇ ਕੋਈ ਭੀ ਤੇਰਾ (ਸਦਾ ਦਾ) ਸਾਥੀ ਨਹੀਂ। (ਕੀਤੇ ਪਾਪਾਂ ਦੀ ਸਜ਼ਾ ਵਿਚ ਭਾਈਵਾਲ ਬਣਨ ਲਈ) ਤੇਰਾ ਕੋਈ ਭੀ ਸਾਥੀ ਨਹੀਂ ਬਣੇਗਾ, ਤੂੰ ਸਦਾ ਹੱਥ ਮਲਦਾ ਰਹਿ ਜਾਏਂਗਾਤੂੰ ਆਪਣੀ ਜੀਭ ਨਾਲ ਸ੍ਰਿਸ਼ਟੀ ਦੇ ਪਾਲਕ ਪ੍ਰਭੂ ਦੇ ਗੁਣ ਨਹੀਂ ਜਪਦਾ, ਜ਼ਿੰਦਗੀ ਦੇ ਇਹ ਦਿਨ ਫਿਰ ਕਦੇ ਵਾਪਸ ਨਹੀਂ ਆਉਣਗੇ (ਜਿਵੇਂ) ਰੁੱਖਾਂ ਨਾਲੋਂ ਵਿਛੁੜੇ ਹੋਏ ਪੱਤਰ (ਮੁੜ ਰੁੱਖਾਂ ਨਾਲ) ਨਹੀਂ ਜੁੜ ਸਕਦੇ। (ਕੀਤੇ ਪਾਪਾਂ ਦੇ ਕਾਰਨ ਮਨੁੱਖ ਦੀ ਜਿੰਦ) ਆਤਮਕ ਮੌਤ ਦੇ ਰਸਤੇ ਉੱਤੇ ਇਕੱਲੀ ਹੀ ਤੁਰੀ ਜਾਂਦੀ ਹੈਨਾਨਕ ਬੇਨਤੀ ਕਰਦਾ ਹੈ-ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਮਨੁੱਖ ਦੀ ਜਿੰਦ ਸਦਾ ਦੁੱਖਾਂ ਨਾਲ ਘਿਰੀ ਹੋਈ ਭਟਕਦੀ ਰਹਿੰਦੀ ਹੈ

ਤੂੰ ਵਲਵੰਚ ਲੂਕਿ ਕਰਹਿ ਸਭ ਜਾਣੈ ਜਾਣੀ ਰਾਮ ॥ ਲੇਖਾ ਧਰਮ ਭਇਆ ਤਿਲ ਪੀੜੇ ਘਾਣੀ ਰਾਮ ॥ ਕਿਰਤ ਕਮਾਣੇ ਦੁਖ ਸਹੁ ਪਰਾਣੀ ਅਨਿਕ ਜੋਨਿ ਭ੍ਰਮਾਇਆ ॥ ਮਹਾ ਮੋਹਨੀ ਸੰਗਿ ਰਾਤਾ ਰਤਨ ਜਨਮੁ ਗਵਾਇਆ ॥ ਇਕਸੁ ਹਰਿ ਕੇ ਨਾਮ ਬਾਝਹੁ ਆਨ ਕਾਜ ਸਿਆਣੀ ॥ ਬਿਨਵੰਤ ਨਾਨਕ ਲੇਖੁ ਲਿਖਿਆ ਭਰਮਿ ਮੋਹਿ ਲੁਭਾਣੀ ॥੨॥ {ਪੰਨਾ 546}

ਪਦਅਰਥ: ਵਲਵੰਚ = ਵਲ = ਛਲਲੂਕਿ = ਲੁਕ ਕੇਜਾਣੀ = ਅੰਤਰਜਾਮੀ ਪ੍ਰਭੂਤਿਲ ਘਾਣੀ = ਤਿਲਾਂ ਦੀ ਘਾਣੀ (ਵਾਂਗ) ਪੀੜੇ = ਕੋਹਲੂ ਵਿਚ ਪੀੜੇ ਜਾਂਦੇ ਹਨਕਿਰਤ = ਕੀਤੇ ਹੋਏਕਮਾਣੇ = ਕਮਾਏ ਹੋਏਪਰਾਣੀ = ਹੇ ਪ੍ਰਾਣੀ! ਸੰਗਿ = ਨਾਲਰਾਤਾ = ਮਸਤਆਨ ਕਾਜ = ਹੋਰ ਕੰਮਾਂ ਵਿਚਭਰਮਿ = ਭਟਕਣਾ ਵਿਚਮੋਹਿ = ਮੋਹ ਵਿਚਲੁਭਾਣੀ = ਫਸੀ ਹੋਈ

ਅਰਥ: (ਹੇ ਪ੍ਰਾਣੀ!) ਤੂੰ (ਲੋਕਾਂ ਪਾਸੋਂ) ਲੁਕ ਲੁਕ ਕੇ ਵਲ-ਛਲ ਕਰਦਾ ਰਹਿੰਦਾ ਹੈਂ, ਪਰ ਅੰਤਰਜਾਮੀ ਪਰਮਾਤਮਾ ਤੇਰੀ ਹਰੇਕ ਕਰਤੂਤ ਨੂੰ ਜਾਣਦਾ ਹੈਜਦੋਂ ਧਰਮਰਾਜ ਦਾ ਹਿਸਾਬ ਹੁੰਦਾ ਹੈ ਤਾਂ (ਮੰਦੇ ਕਰਮ ਕਰਨ ਵਾਲੇ ਇਉਂ) ਪੀੜੇ ਜਾਂਦੇ ਹਨ ਜਿਵੇਂ ਤਿਲ (ਘਾਣੀ ਵਿਚ) ਪੀੜੇ ਜਾਂਦੇ ਹਨਹੇ ਪ੍ਰਾਣੀ! ਆਪਣੇ ਕੀਤੇ ਕਮਾਏ ਕਰਮਾਂ ਅਨੁਸਾਰ ਤੂੰ ਭੀ ਦੁੱਖ ਸਹਾਰ। (ਮੰਦ-ਕਰਮੀ-ਜੀਵ) ਅਨੇਕਾਂ ਜੂਨਾਂ ਵਿਚ ਭਵਾਇਆ ਜਾਂਦਾ ਹੈਜੇਹੜਾ ਮਨੁੱਖ ਸਦਾ ਇਸ ਵੱਡੀ ਮੋਹ ਲੈਣ ਵਾਲੀ ਮਾਇਆ ਦੇ ਨਾਲ ਹੀ ਮਸਤ ਰਹਿੰਦਾ ਹੈ ਉਹ ਸ੍ਰੇਸ਼ਟ ਮਨੁੱਖਾ ਜਨਮ ਗਵਾ ਲੈਂਦਾ ਹੈਨਾਨਕ ਬੇਨਤੀ ਕਰਦਾ ਹੈ-(ਹੇ ਜਿੰਦੇ!) ਇਕ ਪਰਮਾਤਮਾ ਦੇ ਨਾਮ ਤੋਂ ਬਗ਼ੈਰ ਤੂੰ ਹੋਰ ਸਾਰੇ ਕੰਮਾਂ ਵਿਚ ਸਿਆਣੀ (ਬਣੀ ਫਿਰਦੀ ਹੈਂਤੇਰੇ ਮੱਥੇ ਉਤੇ ਮਾਇਆ ਦੇ ਮੋਹ ਦਾ ਹੀ) ਲੇਖ ਲਿਖਿਆ ਜਾ ਰਿਹਾ ਹੈ (ਤਾਹੀਏਂ ਤੂੰ) ਮਾਇਆ ਦੀ ਭਟਕਣਾ ਵਿਚ ਮਾਇਆ ਦੇ ਮੋਹ ਵਿਚ ਫਸੀ ਰਹਿੰਦੀ ਹੈਂ

ਬੀਚੁ ਨ ਕੋਇ ਕਰੇ ਅਕ੍ਰਿਤਘਣੁ ਵਿਛੁੜਿ ਪਇਆ ॥ ਆਏ ਖਰੇ ਕਠਿਨ ਜਮਕੰਕਰਿ ਪਕੜਿ ਲਇਆ ॥ ਪਕੜੇ ਚਲਾਇਆ ਅਪਣਾ ਕਮਾਇਆ ਮਹਾ ਮੋਹਨੀ ਰਾਤਿਆ ॥ ਗੁਨ ਗੋਵਿੰਦ ਗੁਰਮੁਖਿ ਨ ਜਪਿਆ ਤਪਤ ਥੰਮ੍ਹ੍ਹ ਗਲਿ ਲਾਤਿਆ ॥ ਕਾਮ ਕ੍ਰੋਧਿ ਅਹੰਕਾਰਿ ਮੂਠਾ ਖੋਇ ਗਿਆਨੁ ਪਛੁਤਾਪਿਆ ॥ ਬਿਨਵੰਤ ਨਾਨਕ ਸੰਜੋਗਿ ਭੂਲਾ ਹਰਿ ਜਾਪੁ ਰਸਨ ਨ ਜਾਪਿਆ ॥੩॥ {ਪੰਨਾ 546}

ਪਦਅਰਥ: ਬੀਚੁ = ਵਿਚੋਲਾ = ਪਨਅਕ੍ਰਿਤਘਣੁ = {कृतघ्न} ਕੀਤੀ ਭਲਾਈ ਨੂੰ ਨਾਹ ਜਾਣਨ ਵਾਲਾ, ਨਾ = ਸ਼ੁਕਰਾਖਰੇ = ਬਹੁਤਕਠਿਨ = ਨਿਰਦਈਜਮ ਕੰਕਰਿ = ਜਮ = ਕੰਕਰ ਨੇ; ਜਮਦੂਤ ਨੇ {ਇਕ-ਵਚਨ}ਚਲਾਇਆ = ਅੱਗੇ ਲਾ ਲਿਆਰਾਤਿਆ = ਰੱਤਾ ਹੋਇਆ, ਮਸਤਗੁਰਮੁਖਿ = ਗੁਰੂ ਦੀ ਸਰਨ ਪੈ ਕੇਗਲਿ = ਗਲ ਨਾਲਕਾਮ ਕ੍ਰੋਧ = ਕਾਮਿ ਕ੍ਰੋਧਿ, ਕਾਮ ਵਿਚ, ਕ੍ਰੋਧ ਵਿਚਅਹੰਕਾਰਿ = ਅਹੰਕਾਰ ਵਿਚਮੂਠਾ = ਠੱਗਿਆ ਹੋਇਆਸੰਜੋਗਿ = (ਕਾਮ ਆਦਿਕ ਵਿਕਾਰਾਂ ਦੇ) ਸੰਜੋਗ ਦੇ ਕਾਰਨਭੂਲਾ = ਕੁਰਾਹੇ ਪਿਆ ਰਿਹਾਰਸਨ = ਜੀਭ (ਨਾਲ)

ਅਰਥ: ਪਰਮਾਤਮਾ ਦੇ ਕੀਤੇ ਉਪਕਾਰਾਂ ਨੂੰ ਨਾਹ ਜਾਣਨ ਵਾਲਾ ਮਨੁੱਖ ਪਰਮਾਤਮਾ ਦੇ ਚਰਨਾਂ ਤੋਂ ਵਿਛੁੜਿਆ ਰਹਿੰਦਾ ਹੈ (ਪ੍ਰਭੂ ਨਾਲ ਮੁੜ ਮਿਲਾਣ ਵਾਸਤੇ) ਕੋਈ (ਉਸ ਦਾ) ਵਿਚੋਲਾ-ਪਨ ਨਹੀਂ ਕਰਦਾ। (ਉਸ ਦੀ ਸਾਰੀ ਉਮਰ ਇਸੇ ਤਰ੍ਹਾਂ ਲੰਘ ਜਾਂਦੀ ਹੈ, ਆਖ਼ਰ) ਬੜਾ ਨਿਰਦਈ ਜਮਦੂਤ ਉਸ ਨੂੰ ਆ ਫੜਦਾ ਹੈ। (ਜਮਦੂਤ ਉਸ ਨੂੰ) ਫੜ ਕੇ ਅੱਗੇ ਲਾ ਲੈਂਦਾ ਹੈ, ਸਾਰੀ ਉਮਰ ਡਾਢੀ ਮਾਇਆ ਵਿਚ ਮਸਤ ਰਹਿਣ ਕਰਕੇ ਉਹ ਆਪਣਾ ਕੀਤਾ ਪਾਂਦਾ ਹੈਗੁਰੂ ਦੀ ਸਰਨ ਪੈ ਕੇ ਉਹ ਪਰਮਾਤਮਾ ਦੇ ਗੁਣ ਕਦੇ ਯਾਦ ਨਹੀਂ ਕਰਦਾ (ਉਸ ਦੀ ਸਾਰੀ ਉਮਰ ਵਿਕਾਰਾਂ ਦੀ ਸੜਨ ਵਿਚ ਇਉਂ ਬੀਤਦੀ ਹੈ, ਜਿਵੇਂ) ਸੜਦੇ-ਬਲਦੇ ਥੰਮਾਂ ਦੇ ਗਲ ਨਾਲ ਉਸ ਨੂੰ ਲਾਇਆ ਹੋਇਆ ਹੈਕਾਮ ਵਿਚ, ਕ੍ਰੋਧ ਵਿਚ, ਅਹੰਕਾਰ ਵਿਚ (ਫਸੇ ਰਹਿ ਕੇ) ਆਪਣਾ ਆਤਮਕ ਜੀਵਨ ਲੁਟਾ ਬੈਠਦਾ ਹੈ, ਆਤਮਕ ਜੀਵਨ ਦੀ ਸੂਝ ਗਵਾ ਕੇ (ਆਖ਼ਰ) ਹੱਥ ਮਲਦਾ ਹੈਨਾਨਕ ਬੇਨਤੀ ਕਰਦਾ ਹੈ-ਕਾਮਾਦਿਕ ਵਿਕਾਰਾਂ ਦੇ ਸੰਜੋਗ ਦੇ ਕਾਰਨ (ਸਾਰੀ ਉਮਰ ਮਨੁੱਖ) ਕੁਰਾਹੇ ਪਿਆ ਰਹਿੰਦਾ ਹੈ, ਕਦੇ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਨਹੀਂ ਜਪਦਾ {ਨੋਟ:ਭੂਤ ਕਾਲ ਨੂੰ ਵਰਤਮਾਨ ਕਾਲ ਵਿਚ ਅਰਥਾਇਆ ਗਿਆ ਹੈ}

ਤੁਝ ਬਿਨੁ ਕੋ ਨਾਹੀ ਪ੍ਰਭ ਰਾਖਨਹਾਰਾ ਰਾਮ ॥ ਪਤਿਤ ਉਧਾਰਣ ਹਰਿ ਬਿਰਦੁ ਤੁਮਾਰਾ ਰਾਮ ॥ ਪਤਿਤ ਉਧਾਰਨ ਸਰਨਿ ਸੁਆਮੀ ਕ੍ਰਿਪਾ ਨਿਧਿ ਦਇਆਲਾ ॥ ਅੰਧ ਕੂਪ ਤੇ ਉਧਰੁ ਕਰਤੇ ਸਗਲ ਘਟ ਪ੍ਰਤਿਪਾਲਾ ॥ ਸਰਨਿ ਤੇਰੀ ਕਟਿ ਮਹਾ ਬੇੜੀ ਇਕੁ ਨਾਮੁ ਦੇਹਿ ਅਧਾਰਾ ॥ ਬਿਨਵੰਤ ਨਾਨਕ ਕਰ ਦੇਇ ਰਾਖਹੁ ਗੋਬਿੰਦ ਦੀਨ ਦਇਆਰਾ ॥੪॥ {ਪੰਨਾ 546}

ਪਦਅਰਥ: ਪਤਿਤ = ਵਿਕਾਰਾਂ ਵਿਚ ਡਿੱਗੇ ਹੋਏਬਿਰਦੁ = ਮੁੱਢ = ਕਦੀਮਾਂ ਦਾ ਸੁਭਾਉਉਧਾਰਣ = (ਵਿਕਾਰਾਂ ਵਿਚ) ਡੁਬਦਿਆਂ ਨੂੰ ਬਚਾਣਾਕ੍ਰਿਪਾਨਿਧਿ = ਹੇ ਕਿਰਪਾ ਦੇ ਖ਼ਜ਼ਾਨੇਦਇਆਲਾ = ਹੇ ਦਇਆ ਦੇ ਘਰ! ਅੰਧ ਕੂਪ = ਅੰਨ੍ਹਾ ਖੂਹਤੇ = ਤੋਂਉਧਰੁ = (ਬਾਹਰ) ਕੱਢ ਲੈਕਰਤੇ = ਹੇ ਕਰਤਾਰ! ਅਧਾਰਾ = ਆਸਰਾਕਰ = ਹੱਥ {ਬਹੁ-ਵਚਨ}ਦੇਇ = ਦੇ ਕੇਦੀਨ ਦਇਆਰਾ = ਦੀਨਾਂ ਉਤੇ ਦਇਆ ਕਰਨ ਵਾਲੇ!

ਅਰਥ: ਹੇ ਪ੍ਰਭੂ! ਤੈਥੋਂ ਬਿਨਾ (ਵਿਕਾਰਾਂ ਦੀ ਤਪਸ਼ ਤੋਂ) ਬਚਾ ਸਕਣ ਵਾਲਾ ਹੋਰ ਕੋਈ ਨਹੀਂ ਹੈ, ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਵਿਕਾਰਾਂ ਵਿਚ ਡੁੱਬਣੋਂ) ਬਚਾਣਾ ਤੇਰਾ ਮੁੱਢ-ਕਦੀਮਾਂ ਦਾ ਸੁਭਾਉ ਹੈਹੇ ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਡੁੱਬਣੋਂ) ਬਚਾਣ ਵਾਲੇ! ਹੇ ਸੁਆਮੀ! ਹੇ ਕਿਰਪਾ ਦੇ ਖ਼ਜ਼ਾਨੇ! ਹੇ ਦਇਆ ਦੇ ਘਰ! ਹੇ ਕਰਤਾਰ! ਹੇ ਸਾਰੇ ਸਰੀਰਾਂ ਦੀ ਪਾਲਣਾ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਨੂੰ (ਮਾਇਆ ਦੇ ਮੋਹ ਦੇ) ਅੰਨ੍ਹੇ ਖੂਹ (ਵਿਚ ਡੁੱਬਣ) ਤੋਂ ਬਚਾ ਲੈਨਾਨਕ ਬੇਨਤੀ ਕਰਦਾ ਹੈ-ਹੇ ਗੋਬਿੰਦ! ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ; ਮੇਰੀ (ਮਾਇਆ ਦੇ ਮੋਹ ਦੀ) ਕਰੜੀ ਬੇੜੀ ਕੱਟ ਦੇ, ਮੈਨੂੰ ਆਪਣਾ ਨਾਮ-ਆਸਰਾ ਬਖ਼ਸ਼, ਆਪਣਾ ਹੱਥ ਦੇ ਕੇ ਮੈਨੂੰ (ਮਾਇਆ ਦੇ ਮੋਹ ਵਿਚ ਡੁੱਬਣੋਂ) ਬਚਾ ਲੈ

TOP OF PAGE

Sri Guru Granth Darpan, by Professor Sahib Singh