ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 757

ਸਭਨਾ ਕਾ ਪ੍ਰਭੁ ਏਕੁ ਹੈ ਦੂਜਾ ਅਵਰੁ ਨ ਕੋਇ ॥ ਗੁਰ ਪਰਸਾਦੀ ਮਨਿ ਵਸੈ ਤਿਤੁ ਘਟਿ ਪਰਗਟੁ ਹੋਇ ॥੫॥ ਸਭੁ ਅੰਤਰਜਾਮੀ ਬ੍ਰਹਮੁ ਹੈ ਬ੍ਰਹਮੁ ਵਸੈ ਸਭ ਥਾਇ ॥ ਮੰਦਾ ਕਿਸ ਨੋ ਆਖੀਐ ਸਬਦਿ ਵੇਖਹੁ ਲਿਵ ਲਾਇ ॥੬॥ ਬੁਰਾ ਭਲਾ ਤਿਚਰੁ ਆਖਦਾ ਜਿਚਰੁ ਹੈ ਦੁਹੁ ਮਾਹਿ ॥ ਗੁਰਮੁਖਿ ਏਕੋ ਬੁਝਿਆ ਏਕਸੁ ਮਾਹਿ ਸਮਾਇ ॥੭॥ ਸੇਵਾ ਸਾ ਪ੍ਰਭ ਭਾਵਸੀ ਜੋ ਪ੍ਰਭੁ ਪਾਏ ਥਾਇ ॥ ਜਨ ਨਾਨਕ ਹਰਿ ਆਰਾਧਿਆ ਗੁਰ ਚਰਣੀ ਚਿਤੁ ਲਾਇ ॥੮॥੨॥੪॥੯॥ {ਪੰਨਾ 757}

ਪਦਅਰਥ: ਪ੍ਰਭੁ = ਮਾਲਕਪਰਸਾਦੀ = ਪਰਸਾਦਿ, ਕਿਰਪਾ ਨਾਲਮਨਿ = ਮਨ ਵਿਚਤਿਤੁ = ਉਸ ਵਿਚਘਟਿ = ਹਿਰਦੇ ਵਿਚਤਿਤੁ ਘਟਿ = ਉਸ ਹਿਰਦੇ ਵਿਚ {'ਤਿਸੁ ਘਟਿ' = ਉਸ ਦੇ ਹਿਰਦੇ ਵਿਚ}

ਸਭੁ = ਇਹ ਸਾਰਾ ਜਗਤ = ਆਕਾਰਅੰਤਰਜਾਮੀ = ਹਰੇਕ ਦੇ ਦਿਲ ਦੀ ਜਾਣਨ ਵਾਲਾਸਭ ਥਾਇ = ਹਰੇਕ ਥਾਂ ਵਿਚਕਿਸ ਨੋ = {ਲਫ਼ਜ਼ 'ਕਿਸੁ' ਦਾ ੁ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ}ਲਿਵ ਲਾਇ = ਸੁਰਤਿ ਜੋੜ ਕੇ

ਤਿਚਰੁ = ਉਤਨਾ ਚਿਰਦੁਹੁ ਮਾਹਿ = ਮੇਰ = ਤੇਰ ਵਿਚਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ

ਪ੍ਰਭ ਭਾਵਸੀ = (ਜੇਹੜੀ) ਪ੍ਰਭੂ ਨੂੰ ਚੰਗੀ ਲੱਗੇਪਾਏ ਥਾਇ = ਕਬੂਲ ਕਰਦਾ ਹੈਚਰਣੀ = ਚਰਨਾਂ ਵਿਚ

ਅਰਥ: ਹੇ ਭਾਈ! ਇਕ ਪਰਮਾਤਮਾ ਹੀ ਸਭ ਜੀਵਾਂ ਦਾ ਮਾਲਕ ਹੈ, ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈਗੁਰੂ ਦੀ ਕਿਰਪਾ ਨਾਲ (ਜਿਸ) ਮਨ ਵਿਚ ਆ ਵੱਸਦਾ ਹੈ, ਉਸ ਦੇ ਹਿਰਦੇ ਵਿਚ ਉਹ ਪ੍ਰਤੱਖ ਉੱਘੜ ਹੀ ਪੈਂਦਾ ਹੈ (ਉਸ ਮਨੁੱਖ ਦੇ ਜੀਵਨ ਵਿਚ ਸੁਚੱਜੀ ਤਬਦੀਲੀ ਆ ਜਾਂਦੀ ਹੈ)

ਹੇ ਭਾਈ! ਇਹ ਸਾਰਾ ਜਗਤ-ਆਕਾਰ ਉਸ ਅੰਤਰਜਾਮੀ ਪਰਮਾਤਮਾ ਦਾ ਸਰੂਪ ਹੈਹਰੇਕ ਥਾਂ ਵਿਚ ਹੀ ਪਰਮਾਤਮਾ ਵੱਸ ਰਿਹਾ ਹੈਹੇ ਭਾਈ! ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜ ਕੇ ਵੇਖੋ (ਹਰੇਕ ਥਾਂ ਉਹੀ ਦਿੱਸੇਗਾਜਦੋਂ ਹਰੇਕ ਥਾਂ ਉਹੀ ਦਿੱਸੇ ਪਏ, ਤਾਂ) ਕਿਸੇ ਨੂੰ ਭੈੜਾ ਆਖਿਆ ਨਹੀਂ ਜਾ ਸਕਦਾ

ਹੇ ਭਾਈ! ਮਨੁੱਖ ਉਤਨਾ ਚਿਰ ਹੀ ਕਿਸੇ ਹੋਰ ਨੂੰ ਚੰਗਾ ਜਾਂ ਮੰਦਾ ਆਖਦਾ ਹੈ ਜਿਤਨਾ ਚਿਰ ਉਹ ਆਪ ਮੇਰ-ਤੇਰ ਵਿਚ ਰਹਿੰਦਾ ਹੈਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਉਹ (ਹਰ ਥਾਂ) ਇਕ ਪ੍ਰਭੂ ਨੂੰ ਹੀ (ਵੱਸਦਾ) ਸਮਝਦਾ ਹੈ, ਉਹ ਇਕ ਪਰਮਾਤਮਾ ਵਿਚ ਹੀ ਲੀਨ ਰਹਿੰਦਾ ਹੈ

ਹੇ ਭਾਈ! ਉਹੀ ਸੇਵਾ-ਭਗਤੀ ਪ੍ਰਭੂ ਨੂੰ ਪਸੰਦ ਆਉਂਦੀ ਹੈ, ਜੇਹੜੀ ਪ੍ਰਭੂ ਕਬੂਲ ਕਰਦਾ ਹੈਹੇ ਦਾਸ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਗੁਰੂ ਦੇ ਚਰਨਾਂ ਵਿਚ ਚਿੱਤ ਜੋੜ ਕੇ ਪਰਮਾਤਮਾ ਦਾ ਆਰਾਧਨ ਕਰਦੇ ਹਨ

ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥ ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥ ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥ ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥ {ਪੰਨਾ 757}

ਪਦਅਰਥ: ਆਣਿ = ਲਿਆ ਕੇਹਉ = ਮੈਂਪਹਿ = ਪਾਸ, ਅੱਗੇਆਪੁ = ਆਪਣਾ ਆਪਵੇਚਾਈ = ਵੇਚਾਈਂ, ਵੇਚ ਦਿਆਂ

ਕੈ ਤਾਈ = ਕੈ ਤਾਈਂ, ਵਾਸਤੇਕਰਹਿ = (ਜੇ) ਤੂੰ ਕਰੇਂਮੇਲਹਿ = ਤੂੰ ਮਿਲਾ ਦੇਵੇਂਧਿਆਈ = ਧਿਆਈਂ, ਮੈਂ ਧਿਆਵਾਂਰਹਾਉ

ਤ = ਤਾਂਅਰਾਧੀ = ਅਰਾਧੀਂ, ਮੈਂ ਆਰਾਧਾਂਦੁਖਿ = ਦੁੱਖ ਵਿਚ

ਇਤ ਹੀ = ਇਤੁ ਹੀ, ਇਸ (ਭੁਖ) ਵਿਚ ਹੀ {ਲਫ਼ਜ਼ 'ਇਤ' ਦਾ ੁ ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਿਆ ਹੈ}ਰਾਜਾ = ਰਾਜਾਂ, ਮੈਂ ਰੱਜਿਆ ਰਹਾਂਮਨਾਈ = ਮਨਾਈਂ, ਮਨਾਵਾਂਗਾ

ਕਾਟਿ = ਕੱਟ ਕੇਸਭੁ = ਸਾਰਾਅਰਪੀ = ਅਰਪੀਂ, ਮੈਂ ਭੇਟਾ ਕਰ ਦਿਆਂਆਪੁ = ਆਪਣਾ ਆਪ

ਫੇਰੀ = ਫੇਰੀਂਢੋਵਾ = ਢੋਵਾਂਦੇਵਹਿ = ਤੂੰ ਦੇਵੇਂਗਾਖਾਈ = ਖਾਈਂ, ਮੈਂ ਖਾਵਾਂ

ਵਡਿਆਈ = ਉਪਕਾਰ

ਅਰਥ: ਹੇ ਪ੍ਰਭੂ! ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਤਾਂ ਤੇਰਾ ਦਰਸਨ ਕਰਨ ਵਾਸਤੇ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾਰਹਾਉ

ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ

ਹੇ ਪ੍ਰਭੂ! ਮੇਹਰ ਕਰ) ਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ

ਹੇ ਪ੍ਰਭੂ! ਜੇ ਤੂੰ ਮੈਨੂੰ ਭੁੱਖਾ ਰੱਖੇਂ, ਤਾਂ ਮੈਂ ਇਸ ਭੁਖ ਵਿਚ ਹੀ ਰੱਜਿਆ ਰਹਾਂਗਾ, ਦੁੱਖਾਂ ਵਿਚ ਮੈਂ ਸੁਖ ਪ੍ਰਤੀਤ ਕਰਾਂਗਾ (ਤੇਰੀ ਇਹ ਮੇਹਰ ਜ਼ਰੂਰ ਹੋ ਜਾਏ ਕਿ ਮੈਨੂੰ ਤੇਰਾ ਦਰਸਨ ਹੋ ਜਾਏ)

ਹੇ ਪ੍ਰਭੂ! ਤੇਰਾ ਦਰਸਨ ਕਰਨ ਦੀ ਖ਼ਾਤਰ ਜੇ ਲੋੜ ਪਏ ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਕੱਟ ਕੱਟ ਕੇ ਸਾਰਾ ਭੇਟਾ ਕਰ ਦਿਆਂਗਾ, ਅੱਗ ਵਿਚ ਆਪਣੇ ਆਪ ਨੂੰ ਸਾੜ (ਭੀ) ਦਿਆਂਗਾ

ਹੇ ਪ੍ਰਭੂ! ਤੇਰੇ ਦੀਦਾਰ ਦੀ ਖ਼ਾਤਰ, ਤੇਰੀਆਂ ਸੰਗਤਾਂ ਨੂੰ) ਮੈਂ ਪੱਖਾਂ ਝਲਾਂਗਾ, ਪਾਣੀ ਢੋਵਾਂਗਾ, ਜੋ ਕੁਝ ਤੂੰ ਮੈਨੂੰ (ਖਾਣ ਲਈ) ਦੇਵੇਂਗਾ ਉਹੀ (ਖ਼ੁਸ਼ ਹੋ ਕੇ) ਖਾ ਲਵਾਂਗਾ

ਹੇ ਪ੍ਰਭੂ! ਤੇਰਾ ਦਾਸ) ਗਰੀਬ ਨਾਨਕ ਤੇਰੇ ਦਰ ਤੇ ਆ ਡਿੱਗਾ ਹੈ, ਮੈਨੂੰ ਆਪਣੇ ਚਰਨਾਂ ਵਿਚ ਜੋੜ ਲੈ, ਤੇਰਾ ਇਹ ਉਪਕਾਰ ਹੋਵੇਗਾ

ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਰਿ ਮਤ ਪਾਈ ॥੭॥ ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥੮॥ ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥੯॥ ਜੇ ਤੁਧੁ ਵਲਿ ਰਹੈ ਤਾ ਕੋਈ ਕਿਹੁ ਆਖਉ ਤੁਧੁ ਵਿਸਰਿਐ ਮਰਿ ਜਾਈ ॥੧੦॥ ਵਾਰਿ ਵਾਰਿ ਜਾਈ ਗੁਰ ਊਪਰਿ ਪੈ ਪੈਰੀ ਸੰਤ ਮਨਾਈ ॥੧੧॥ ਨਾਨਕੁ ਵਿਚਾਰਾ ਭਇਆ ਦਿਵਾਨਾ ਹਰਿ ਤਉ ਦਰਸਨ ਕੈ ਤਾਈ ॥੧੨॥ {ਪੰਨਾ 757}

ਪਦਅਰਥ: ਅਖੀ = ਅੱਖੀਂਧਰੀ = ਧਰੀਂ, ਮੈਂ ਧਰ ਦਿਆਂਤਲਿ = ਹੇਠਫਿਰਿ = ਫਿਰੀਂ, ਫਿਰਾਂਮਤ ਪਾਈ = ਮਤ ਪਾਈਂ, ਸ਼ਾਇਦ (ਗੁਰੂ ਨੂੰ) ਲੱਭ ਲਵਾਂ

ਕਢਹਿ = ਤੂੰ ਕੱਢ ਦੇਵੇਂ

ਲੋਕੁ = ਜਗਤਸਲਾਹੇ = (ਮੇਰੀ) ਉਪਮਾ ਕਰੇਨ ਜਾਈ = ਨ ਜਾਈਂ, ਨਾਹ ਜਾਵਾਂ

ਤੁਧੁ ਵਲਿ ਰਹੈ– ਤੇਰੇ ਪਾਸੇ ਪ੍ਰੀਤਿ ਬਣੀ ਰਹੇਕਿਹੁ ਆਖਉ = ਬੇਸ਼ੱਕ ਕੋਈ ਕੁਝ ਪਿਆ ਆਖੇ {ਆਖਉ = ਹੁਕਮੀ ਭਵਿੱਖ, ਅੱਨ ਪੁਰਖ, ਇਕ-ਵਚਨ}ਮਰਿ ਜਾਇ = ਮਰਿ ਜਾਈਂ, ਮੈਂ ਆਤਮਕ ਮੌਤ ਮਰ ਜਾਵਾਂਗਾ੧੦

ਜਾਈ = ਜਾਈਂ, ਜਾਵਾਂਪੈ = ਪੈ ਕੇਪੈਰੀ = ਪੈਰੀਂਸੰਤ ਮਨਾਈ = ਗੁਰੂ ਨੂੰ ਪ੍ਰਸੰਨ ਕਰਾਂ੧੧

ਦਿਵਾਨਾ = ਕਮਲਾਹਰਿ = ਹੇ ਹਰੀ! ਤਉ = ਤੇਰੇਕੈ ਤਾਈ = ਕੈ ਤਾਈਂ, ਦੇ ਵਾਸਤੇ੧੨

ਅਰਥ: ਹੇ ਪ੍ਰਭੂ! ਜੇ ਲੋੜ ਪਏ ਤਾਂ) ਮੈਂ ਆਪਣੀਆਂ ਅੱਖਾਂ ਕੱਢ ਕੇ (ਗੁਰੂ ਦੇ) ਪੈਰਾਂ ਹੇਠ ਰੱਖ ਦਿਆਂ, ਮੈਂ ਸਾਰੀ ਧਰਤੀ ਉਤੇ ਭਾਲ ਕਰਾਂ ਕਿ ਸ਼ਾਇਦ ਕਿਤੇ ਗੁਰੂ ਲੱਭ ਪਏ

ਹੇ ਪ੍ਰਭੂ! ਜੇ ਤੂੰ ਮੈਨੂੰ ਆਪਣੇ ਕੋਲ ਬਿਠਾਲ ਲਏਂ, ਤਾਂ ਤੈਨੂੰ ਆਰਾਧਦਾ ਰਹਾਂ, ਜੇ ਤੂੰ ਮੈਨੂੰ (ਧੱਕੇ) ਮਾਰ ਕੇ (ਆਪਣੇ ਦਰ ਤੋਂ) ਕੱਢ ਦੇਵੇਂ, ਤਾਂ ਭੀ ਮੈਂ ਤੇਰਾ ਹੀ ਧਿਆਨ ਧਰਦਾ ਰਹਾਂਗਾ

ਹੇ ਪ੍ਰਭੂ! ਜੇ ਜਗਤ ਮੈਨੂੰ ਚੰਗਾ ਆਖੇਗਾ, ਤਾਂ (ਅਸਲ ਵਿਚ) ਇਹ ਤੇਰੀ ਹੀ ਵਡਿਆਈ ਹੋਵੇਗੀ, ਜੇ (ਤੇਰੀ ਸਿਫ਼ਤਿ-ਸਾਲਾਹ ਕਰਨ ਤੇ) ਦੁਨੀਆ ਮੇਰੀ ਨਿੰਦਾ ਕਰੇਗੀ, ਤਾਂ ਭੀ ਮੈਂ (ਤੈਨੂੰ) ਛੱਡ ਕੇ ਨਹੀਂ ਜਾਵਾਂਗਾ

ਹੇ ਪ੍ਰਭੂ! ਜੇ ਮੇਰੀ ਪ੍ਰੀਤਿ ਤੇਰੇ ਪਾਸੇ ਬਣੀ ਰਹੇ, ਤਾਂ ਬੇਸ਼ੱਕ ਕੋਈ ਕੁਝ ਭੀ ਮੈਨੂੰ ਪਿਆ ਆਖੇਪਰ, ਤੇਰੇ ਵਿਸਰਿਆਂ, ਹੇ ਪ੍ਰਭੂ! ਮੈਂ ਆਤਮਕ ਮੌਤੇ ਮਰ ਜਾਵਾਂਗਾ੧੦

ਹੇ ਪ੍ਰਭੂ! ਤੇਰਾ ਦਰਸਨ ਕਰਨ ਦੀ ਖ਼ਾਤਰ) ਮੈਂ ਗੁਰੂ ਉਤੋਂ ਕੁਰਬਾਨ ਕੁਰਬਾਨ ਜਾਵਾਂਗਾ, ਮੈਂ ਸੰਤ-ਗੁਰੂ ਦੀ ਚਰਨੀਂ ਪੈ ਕੇ ਉਸ ਨੂੰ ਪ੍ਰਸੰਨ ਕਰਾਂਗਾ੧੧

ਹੇ ਹਰੀ! ਤੇਰਾ ਦਰਸਨ ਕਰਨ ਦੀ ਖ਼ਾਤਰ (ਤੇਰਾ ਦਾਸ) ਵਿਚਾਰਾ ਨਾਨਕ ਕਮਲਾ ਹੋਇਆ ਫਿਰਦਾ ਹੈ੧੨

ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥੧੩॥ ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥੧੪॥ ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥੧੫॥ ਜਿਉ ਧਰਤੀ ਸੋਭ ਕਰੇ ਜਲੁ ਬਰਸੈ ਤਿਉ ਸਿਖੁ ਗੁਰ ਮਿਲਿ ਬਿਗਸਾਈ ॥੧੬॥ ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥੧੭॥ ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਲਿ ਗੁਰ ਸੁਖੁ ਪਾਈ ॥੧੮॥ {ਪੰਨਾ 757-758}

ਪਦਅਰਥ: ਝਖੜੁ = ਤੇਜ਼ ਹਨੇਰੀਝਾਗੀ = ਝਾਗੀਂ, ਮੈਂ ਝੱਲਾਂ, ਮੈਂ ਸਹਾਰਨ ਨੂੰ ਤਿਆਰ ਹਾਂਜਾਈ = ਜਾਈਂ, ਮੈਂ ਜਾਵਾਂ੧੩

ਸਾਗਰੁ = ਸਮੁੰਦਰਗੁਰਸਿਖ = ਗੁਰੂ ਦਾ ਸਿੱਖਲੰਘਿ = ਲੰਘ ਕੇਪਹਿ = ਪਾਸ, ਕੋਲਜਾਈ = ਜਾਂਦਾ ਹੈ੧੪

ਜਿਉ = ਜਿਵੇਂਮਰਿ ਜਾਈ = ਆਤਮਕ ਮੌਤੇ ਮਰ ਜਾਂਦਾ ਹੈ੧੫

ਸੋਭ ਕਰੇ = ਸੋਹਣੀ ਦਿੱਸਣ ਲੱਗ ਪੈਂਦੀ ਹੈਬਰਸੈ = ਵਰ੍ਹਦਾ ਹੈਬਿਗਸਾਈ = ਖਿੜ ਪੈਂਦਾ ਹੈ, ਖ਼ੁਸ਼ ਹੁੰਦਾ ਹੈ੧੬

ਹੋਇ = ਬਣ ਕੇਵਰਤਾ = ਵਰਤਾਂ, ਮੈਂ ਕਾਰ ਕਰਾਂਬਿਨਉ = {विनय} ਬੇਨਤੀਬੁਲਾਈ = ਬੁਲਾਈਂ੧੭

ਗੁਰ ਮਿਲਿ = ਗੁਰੂ ਨੂੰ ਮਿਲ ਕੇਗੁਰ ਸੁਖੁ = ਵੱਡਾ ਸੁਖ, ਮਹਾ ਆਨੰਦਪਾਈ = ਪਾਈਂ, ਪ੍ਰਾਪਤ ਕਰਾਂ੧੮

ਅਰਥ: ਹੇ ਪ੍ਰਭੂ! ਤੇਰਾ ਮਿਲਾਪ ਪ੍ਰਾਪਤ ਕਰਨ ਦੀ ਖ਼ਾਤਰ) ਮੈਂ ਗੁਰੂ ਦਾ ਦਰਸਨ ਕਰਨ ਲਈ ਝੱਖੜ-ਹਨੇਰੀ (ਆਪਣੇ ਸਿਰ ਉਤੇ) ਝੱਲਣ ਨੂੰ ਭੀ ਤਿਆਰ ਹਾਂ, ਜੇ ਮੀਂਹ ਵਰ੍ਹਨ ਲੱਗ ਪਏ ਤਾਂ ਭੀ (ਵਰ੍ਹਦੇ ਮੀਂਹ ਵਿਚ ਹੀ) ਮੈਂ ਗੁਰੂ ਨੂੰ ਵੇਖਣ ਲਈ ਜਾਣ ਨੂੰ ਤਿਆਰ ਹਾਂ੧੩

ਹੇ ਭਾਈ! ਖਾਰਾ ਸਮੁੰਦਰ ਭੀ ਲੰਘਣਾ ਪਏ, ਤਾਂ ਭੀ ਉਸ ਨੂੰ ਲੰਘ ਕੇ ਗੁਰੂ ਦਾ ਸਿੱਖ ਗੁਰੂ ਦੇ ਕੋਲ ਪਹੁੰਚਦਾ ਹੈ੧੪

ਜਿਵੇਂ ਪ੍ਰਾਣੀ ਪਾਣੀ ਤੋਂ ਮਿਲਣ ਤੋਂ ਬਿਨਾ ਮਰਨ ਲੱਗ ਪੈਂਦਾ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲਣ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ੧੫

ਜਿਵੇਂ ਜਦੋਂ ਮੀਂਹ ਪੈਂਦਾ ਹੈ ਤਾਂ ਧਰਤੀ ਸੋਹਣੀ ਲੱਗਣ ਲੱਗ ਪੈਂਦੀ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲ ਕੇ ਪ੍ਰਸੰਨ ਹੁੰਦਾ ਹੈ੧੬

ਹੇ ਭਾਈ! ਮੈਂ ਗੁਰੂ ਦੇ ਸੇਵਕ ਦਾ ਸੇਵਕ ਬਣ ਕੇ ਉਸ ਦੀ ਕਾਰ ਕਰਨ ਨੂੰ ਤਿਆਰ ਹਾਂ ਮੈਂ ਉਸ ਨੂੰ ਬੇਨਤੀਆਂ ਕਰ ਕਰ ਕੇ (ਖ਼ੁਸ਼ੀ ਨਾਲ) ਸੱਦਾਂਗਾ੧੭

ਨਾਨਕ ਦੀ ਪਰਮਾਤਮਾ ਪਾਸ ਬੇਨਤੀ ਹੈ (-ਹੇ ਪ੍ਰਭੂ! ਮੈਨੂੰ ਗੁਰੂ ਮਿਲਾ) ਗੁਰੂ ਨੂੰ ਮਿਲ ਕੇ ਮੈਨੂੰ ਵੱਡਾ ਆਨੰਦ ਪ੍ਰਾਪਤ ਹੁੰਦਾ ਹੈ੧੮

TOP OF PAGE

Sri Guru Granth Darpan, by Professor Sahib Singh