ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 761

ਆਵਣੁ ਜਾਣਾ ਰਹਿ ਗਏ ਮਨਿ ਵੁਠਾ ਨਿਰੰਕਾਰੁ ਜੀਉ ॥ ਤਾ ਕਾ ਅੰਤੁ ਨ ਪਾਈਐ ਊਚਾ ਅਗਮ ਅਪਾਰੁ ਜੀਉ ॥ ਜਿਸੁ ਪ੍ਰਭੁ ਅਪਣਾ ਵਿਸਰੈ ਸੋ ਮਰਿ ਜੰਮੈ ਲਖ ਵਾਰ ਜੀਉ ॥੬॥ ਸਾਚੁ ਨੇਹੁ ਤਿਨ ਪ੍ਰੀਤਮਾ ਜਿਨ ਮਨਿ ਵੁਠਾ ਆਪਿ ਜੀਉ ॥ ਗੁਣ ਸਾਝੀ ਤਿਨ ਸੰਗਿ ਬਸੇ ਆਠ ਪਹਰ ਪ੍ਰਭ ਜਾਪਿ ਜੀਉ ॥ ਰੰਗਿ ਰਤੇ ਪਰਮੇਸਰੈ ਬਿਨਸੇ ਸਗਲ ਸੰਤਾਪ ਜੀਉ ॥੭॥ ਤੂੰ ਕਰਤਾ ਤੂੰ ਕਰਣਹਾਰੁ ਤੂਹੈ ਏਕੁ ਅਨੇਕ ਜੀਉ ॥ ਤੂ ਸਮਰਥੁ ਤੂ ਸਰਬ ਮੈ ਤੂਹੈ ਬੁਧਿ ਬਿਬੇਕ ਜੀਉ ॥ ਨਾਨਕ ਨਾਮੁ ਸਦਾ ਜਪੀ ਭਗਤ ਜਨਾ ਕੀ ਟੇਕ ਜੀਉ ॥੮॥੧॥੩ {ਪੰਨਾ 761}

ਪਦਅਰਥ: ਆਵਣੁ = ਜੰਮਣਾਜਾਣਾ = ਮਰਨਾਰਹਿ ਗਏ = ਮੁੱਕ ਗਏਮਨਿ = ਮਨ ਵਿਚਵੁਠਾ = ਆ ਵੱਸਿਆਤਾ ਕਾ = ਉਸ (ਪ੍ਰਭੂ) ਦਾਅਗਮ = ਅਪਹੁੰਚਅਪਾਰੁ = ਜਿਸ ਦੀ ਹੋਂਦ ਦਾ ਪਾਰਲਾ ਬੰਨਾ ਨਾਹ ਲੱਭ ਸਕੇਮਰਿ = ਮਰ ਕੇ

ਸਾਚੁ ਨੇਹੁ = ਸਦਾ = ਕਾਇਮ ਰਹਿਣ ਵਾਲਾ ਪਿਆਰਤਿਨ ਸੰਗਿ = ਉਹਨਾਂ ਦੇ ਨਾਲਜਾਪਿ = ਜਪ ਕੇਰੰਗਿ = ਪ੍ਰੇਮ ਵਿਚਰਤੇ = ਰੰਗੇ ਜਾਂਦੇ ਹਨਸਗਲ = ਸਾਰੇਸੰਤਾਪ = ਦੁੱਖ = ਕਲੇਸ਼

ਕਰਣਹਾਰੁ = ਕਰ ਸਕਣ ਵਾਲਾਤੂਹੈ– ਤੂੰ ਹੀਸਮਰਥੁ = ਸਭ ਤਾਕਤਾਂ ਦਾ ਮਾਲਕਸਰਬ ਮੈ = ਸਭ ਵਿਚ ਵਿਆਪਕਬਿਬੇਕ = (ਚੰਗੇ ਮੰਦੇ ਦੀ) ਪਰਖਜਪੀ = ਜਪੀਂ, ਮੈਂ ਜਪਦਾ ਰਹਾਂਟੇਕ = ਆਸਰਾ

ਅਰਥ: ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈਹੇ ਭਾਈ! ਉਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਉਹ ਸਭ ਨਾਲੋਂ ਉੱਚੀ ਹਸਤੀ ਵਾਲਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈਜਿਸ ਮਨੁੱਖ ਨੂੰ ਪਰਮਾਤਮਾ ਭੁੱਲ ਜਾਂਦਾ ਹੈ, ਉਹ ਲੱਖਾਂ ਵਾਰੀ ਜੰਮਦਾ ਮਰਦਾ ਰਹਿੰਦਾ ਹੈ

ਹੇ ਭਾਈ! ਜਿਨ੍ਹਾਂ ਗੁਰਮੁਖਾਂ ਸੱਜਣਾਂ ਦੇ ਮਨ ਵਿਚ ਪਰਮਾਤਮਾ ਆਪ ਆ ਵੱਸਦਾ ਹੈ, ਉਹਨਾਂ ਦੇ ਹਿਰਦੇ ਵਿਚ ਪ੍ਰਭੂ ਦਾ ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਜਾਂਦਾ ਹੈਜੇਹੜੇ ਮਨੁੱਖ ਉਹਨਾਂ ਦੀ ਸੰਗਤਿ ਵਿਚ ਵੱਸਦੇ ਹਨ, ਉਹ ਭੀ ਅੱਠੇ ਪਹਰ ਪ੍ਰਭੂ ਦਾ ਨਾਮ ਜਪ ਕੇ ਉਹਨਾਂ ਨਾਲ ਗੁਣਾਂ ਦੀ ਸਾਂਝ ਬਣਾ ਲੈਂਦੈ ਹਨਜੇਹੜੇ ਮਨੁੱਖ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਅੰਦਰੋਂ ਸਾਰੇ ਦੁੱਖ-ਕਲੇਸ਼ ਦੂਰ ਹੋ ਜਾਂਦੇ ਹਨ

ਹੇ ਪ੍ਰਭੂ! ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ, ਤੂੰ ਸਭ ਕੁਝ ਕਰਨ ਦੇ ਸਮਰਥ ਹੈਂ, ਤੂੰ ਆਪ ਹੀ ਆਪ ਇੱਕ ਹੈਂ, (ਜਗਤ-ਰਚਨਾ ਕਰ ਕੇ) ਅਨੇਕ-ਰੂਪ ਭੀ ਤੂੰ ਆਪ ਹੀ ਹੈਂਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੂੰ ਸਭਨਾਂ ਵਿਚ ਵਿਆਪਕ ਹੈਂ, (ਜੀਵਾਂ, ਨੂੰ ਚੰਗੇ ਮੰਦੇ ਦੀ) ਪਰਖ ਦੀ ਅਕਲ (ਦੇਣ ਵਾਲਾ ਭੀ) ਤੂੰ ਆਪ ਹੀ ਹੈਂਹੇ ਨਾਨਕ! ਆਖ-ਹੇ ਪ੍ਰਭੂ! ਜੇ ਤੂੰ ਮੇਹਰ ਕਰੇਂ, ਤਾਂ) ਤੇਰੇ ਭਗਤ ਜਨਾਂ ਦਾ ਆਸਰਾ ਲੈ ਕੇ ਮੈਂ ਸਦਾ ਤੇਰਾ ਨਾਮ ਜਪਦਾ ਰਹਾਂ

ਰਾਗੁ ਸੂਹੀ ਮਹਲਾ ੫ ਅਸਟਪਦੀਆ ਘਰੁ ੧੦ ਕਾਫੀ    ੴ ਸਤਿਗੁਰ ਪ੍ਰਸਾਦਿ ॥ ਜੇ ਭੁਲੀ ਜੇ ਚੁਕੀ ਸਾਈ ਭੀ ਤਹਿੰਜੀ ਕਾਢੀਆ ॥ ਜਿਨ੍ਹ੍ਹਾ ਨੇਹੁ ਦੂਜਾਣੇ ਲਗਾ ਝੂਰਿ ਮਰਹੁ ਸੇ ਵਾਢੀਆ ॥੧॥ ਹਉ ਨਾ ਛੋਡਉ ਕੰਤ ਪਾਸਰਾ ॥ ਸਦਾ ਰੰਗੀਲਾ ਲਾਲੁ ਪਿਆਰਾ ਏਹੁ ਮਹਿੰਜਾ ਆਸਰਾ ॥੧॥ ਰਹਾਉ ॥ ਸਜਣੁ ਤੂਹੈ ਸੈਣੁ ਤੂ ਮੈ ਤੁਝ ਉਪਰਿ ਬਹੁ ਮਾਣੀਆ ॥ ਜਾ ਤੂ ਅੰਦਰਿ ਤਾ ਸੁਖੇ ਤੂੰ ਨਿਮਾਣੀ ਮਾਣੀਆ ॥੨॥ ਜੇ ਤੂ ਤੁਠਾ ਕ੍ਰਿਪਾ ਨਿਧਾਨ ਨਾ ਦੂਜਾ ਵੇਖਾਲਿ ॥ ਏਹਾ ਪਾਈ ਮੂ ਦਾਤੜੀ ਨਿਤ ਹਿਰਦੈ ਰਖਾ ਸਮਾਲਿ ॥੩॥ {ਪੰਨਾ 761}

ਨੋਟ: ਕਾਫੀ ਇਕ ਰਾਗਣੀ ਦਾ ਨਾਮ ਹੈਇਹ ਅਸ਼ਟਪਦੀ ਸੂਹੀ ਅਤੇ ਕਾਫੀ ਦੋਹਾਂ ਮਿਲਵੀਆਂ ਰਾਗਣੀਆਂ ਵਿਚ ਗਾਈ ਜਾਣੀ ਹੈ

ਪਦਅਰਥ: ਭੁਲੀ = (ਮੈਂ) ਭੁੱਲੀ, ਮੈਂ ਭੁੱਲਾਂ ਕਰਦੀ ਰਹੀ ਹਾਂਚੁਕੀ = ਚੁੱਕੀ, ਮੈਂ ਉਕਾਈਆਂ ਕਰਦੀ ਰਹੀ ਹਾਂਸਾਈ = ਹੇ ਖਸਮ = ਪ੍ਰਭੂ! ਭੀ = ਤਾਂ ਭੀਤਹਿੰਜੀ = ਤੇਰੀਕਾਢੀਆ = ਅਖਵਾਂਦੀ ਹਾਂਨੇਹੁ = ਪਿਆਰਦੂਜਾਣੇ = ਕਿਸੇ ਹੋਰ ਨਾਲਮਰਹੁ = {ਹੁਕਮੀ ਭਵਿੱਖਤ, ਅੱਨ ਪੁਰਖ, ਬਹੁ-ਵਚਨ}ਝੂਰਿ ਮਰਹੁ = ਉਹ ਬੇ = ਸ਼ੱਕ ਝੂਰ ਮਰਨਸੇ = ਉਹ {ਬਹੁ-ਵਚਨ}ਵਾਢੀਆ = ਪਰਦੇਸਣਾਂ, ਜਿਨ੍ਹਾਂ ਦੇ ਪਤੀ ਪਰਦੇਸ ਵਿਚ ਹਨ, ਪਤੀ ਤੋਂ ਵਿਛੁੜੀਆਂ ਹੋਈਆਂ, ਛੁੱਟੜਾਂ

ਹਉ = ਮੈਂਨਾ ਛੋਡਉ = ਨ ਛੋਡਉਂ, ਮੈਂ ਨਹੀਂ ਛੱਡਦੀਪਾਸਰਾ = ਸੋਹਣਾ ਪਾਸਾਰੰਗੀਲਾ = ਆਨੰਦ = ਸਰੂਪਮਹਿੰਜਾ = ਮੇਰਾਰਹਾਉ

ਸਜਣੁ = ਮਿੱਤਰਸੈਣੁ = ਸਨਬੰਧੀਮਾਣੀਆ = ਮਾਣਸੁਖੇ = ਸੁਖ ਵਿਚ

ਤੁਠਾ = ਪ੍ਰਸੰਨ ਹੋਇਆਕ੍ਰਿਪਾ ਨਿਧਾਨ = ਹੇ ਕਿਰਪਾ ਦੇ ਖ਼ਜ਼ਾਨੇ! ਮੂ = ਮੈਂਦਾਤੜੀ = ਸੋਹਣੀ ਦਾਤਿਰਖਾ = ਰੱਖਾਂ, ਮੈਂ ਰੱਖਦੀ ਹਾਂਸਮਾਲਿ = ਸਾਂਭ ਕੇ

ਅਰਥ: ਮੈਂ ਖਸਮ-ਪ੍ਰਭੂ ਦਾ ਸੋਹਣਾ ਪਾਸਾ (ਕਦੇ ਭੀ) ਨਾਹ ਛੱਡਾਂਗੀਮੇਰਾ ਉਹ ਪਿਆਰਾ ਲਾਲ ਸਦਾ ਆਨੰਦ-ਸਰੂਪ ਹੈ, ਮੇਰਾ ਇਹੀ ਆਸਰਾ ਹੈਰਹਾਉ

ਹੇ ਮੇਰੇ ਖਸਮ-ਪ੍ਰਭੂ! ਜੇ ਮੈਂ ਭੁੱਲਾਂ ਕਰਦੀ ਹਾਂ, ਜੇ ਮੈਂ ਉਕਾਇਆਂ ਕਰਦੀ ਹਾਂ, ਤਾਂ ਭੀ ਮੈਂ ਤੇਰੀ ਹੀ ਅਖਵਾਂਦੀ ਹਾਂ (ਮੈਂ ਤੇਰਾ ਦਰ ਛੱਡ ਕੇ ਹੋਰ ਕਿਧਰੇ ਭੀ ਜਾਣ ਨੂੰ ਤਿਆਰ ਨਹੀਂ ਹਾਂ) ਜਿਨ੍ਹਾਂ ਦਾ ਪਿਆਰ (ਤੈਥੋਂ ਬਿਨਾ) ਕਿਸੇ ਹੋਰ ਨਾਲ ਬਣਿਆ ਹੋਇਆ ਹੈ, ਉਹ ਛੁੱਟੜਾਂ ਜ਼ਰੂਰ ਝੁਰ ਝੁਰ ਕੇ ਮਰ ਰਹੀਆਂ ਹਨ

ਹੇ ਖਸਮ-ਪ੍ਰਭੂ! ਮੇਰਾ ਤਾਂ ਤੂੰ ਹੀ ਸੱਜਣ ਹੈਂ, ਤੂੰ ਹੀ ਸਨਬੰਧੀ ਹੈਂਮੈਨੂੰ ਤਾਂ ਤੇਰੇ ਉਤੇ ਹੀ ਮਾਣ ਹੈਜਦੋਂ ਤੂੰ ਮੇਰੇ ਹਿਰਦੇ-ਘਰ ਵਿਚ ਵੱਸਦਾ ਹੈਂ, ਤਦੋਂ ਹੀ ਮੈਂ ਸੁਖੀ ਹੁੰਦੀ ਹਾਂਮੈਂ ਨਿਮਾਣੀ ਦਾ ਤੂੰ ਹੀ ਮਾਣ ਹੈਂ

ਹੇ ਕਿਰਪਾ ਦੇ ਖ਼ਜ਼ਾਨੇ ਖਸਮ-ਪ੍ਰਭੂ! ਜੇ ਤੂੰ ਮੇਰੇ ਉੱਤੇ ਦਇਆਵਾਨ ਹੋਇਆ ਹੈਂ, ਤਾਂ (ਆਪਣੇ ਚਰਨਾਂ ਤੋਂ ਬਿਨਾ) ਕੋਈ ਹੋਰ (ਆਸਰਾ) ਨਾਹ ਵਿਖਾਈਂਮੈਂ ਤਾਂ ਇਹੋ ਸੋਹਣੀ ਦਾਤਿ ਲੱਭੀ ਹੋਈ ਹੈ, ਇਸੇ ਨੂੰ ਮੈਂ ਸਦਾ ਆਪਣੇ ਹਿਰਦੇ ਵਿਚ ਸਾਂਭ ਸਾਂਭ ਰੱਖਦੀ ਹਾਂ

ਪਾਵ ਜੁਲਾਈ ਪੰਧ ਤਉ ਨੈਣੀ ਦਰਸੁ ਦਿਖਾਲਿ ॥ ਸ੍ਰਵਣੀ ਸੁਣੀ ਕਹਾਣੀਆ ਜੇ ਗੁਰੁ ਥੀਵੈ ਕਿਰਪਾਲਿ ॥੪॥ ਕਿਤੀ ਲਖ ਕਰੋੜਿ ਪਿਰੀਏ ਰੋਮ ਨ ਪੁਜਨਿ ਤੇਰਿਆ ॥ ਤੂ ਸਾਹੀ ਹੂ ਸਾਹੁ ਹਉ ਕਹਿ ਨ ਸਕਾ ਗੁਣ ਤੇਰਿਆ ॥੫॥ ਸਹੀਆ ਤਊ ਅਸੰਖ ਮੰਞਹੁ ਹਭਿ ਵਧਾਣੀਆ ॥ ਹਿਕ ਭੋਰੀ ਨਦਰਿ ਨਿਹਾਲਿ ਦੇਹਿ ਦਰਸੁ ਰੰਗੁ ਮਾਣੀਆ ॥੬॥ ਜੈ ਡਿਠੇ ਮਨੁ ਧੀਰੀਐ ਕਿਲਵਿਖ ਵੰਞਨ੍ਹ੍ਹਿ ਦੂਰੇ ॥ ਸੋ ਕਿਉ ਵਿਸਰੈ ਮਾਉ ਮੈ ਜੋ ਰਹਿਆ ਭਰਪੂਰੇ ॥੭॥ ਹੋਇ ਨਿਮਾਣੀ ਢਹਿ ਪਈ ਮਿਲਿਆ ਸਹਜਿ ਸੁਭਾਇ ॥ ਪੂਰਬਿ ਲਿਖਿਆ ਪਾਇਆ ਨਾਨਕ ਸੰਤ ਸਹਾਇ ॥੮॥੧॥੪ {ਪੰਨਾ 761}

ਪਦਅਰਥ: ਪਾਵ = ਪੈਰ {ਲਫ਼ਜ਼ 'ਪਾਉ' ਤੋਂ ਬਹੁ-ਵਚਨ}ਜਲਾਈ = ਜੁਲਾਈਂ, ਮੈਂ ਤੋਰਾਂਪੰਧ ਤਉ = ਤੇਰੇ ਰਸਤੇ ਉਤੇਨੈਣੀ = (ਮੇਰੀਆਂ ਇਹਨਾਂ) ਅੱਖਾਂ ਨੂੰਸ੍ਰਵਣੀ = ਕੰਨਾਂ ਨਾਲਸੁਣੀ = ਮੈਂ ਸੁਣਾਂਥੀਵੈ = ਹੋ ਜਾਏਕਿਰਪਾਲਿ = ਦਇਆਵਾਨ

ਕਿਤੀ = ਕਿਤਨੇ ਹੀ, ਅਣਗਿਣਤਪਿਰੀਏ = ਹੇ ਪਿਆਰੇ! ਨ ਪੁਜਨਿ = ਨਹੀਂ ਅੱਪੜ ਸਕਦੇਸਾਹੀ ਹੂ ਸਾਹੁ = ਸ਼ਾਹੀ ਹੂ ਸ਼ਾਹ, ਸ਼ਾਹਾਂ ਦਾ ਪਾਤਿਸ਼ਾਹਹਉ = ਮੈਂਸਕਾ = ਸਕਾਂ

ਸਹੀਆ = ਸਹੇਲੀਆਂਤਊ = ਤੇਰੀਆਂ (ਦਾਸੀਆਂ) ਅਸੰਖ = ਅਣਗਣਿਤਮੰਞਹੁ = ਮੇਰੇ ਨਾਲੋਂਸਭਿ = ਸਾਰੀਆਂਵਧਾਣੀਆਂ = ਵਧੀਆ, ਚੰਗੀਆਂਹਿਕ ਭੋਰੀ = ਇਕ ਰਤਾ ਭਰ ਹੀਨਦਰਿ = ਮੇਹਰ ਦੀ ਨਿਗਾਹ ਨਾਲਨਿਹਾਲਿ = ਵੇਖਮਾਣੀਆ = ਮਾਣੀਂ, ਮੈਂ ਮਾਣਾਂ

ਜੈ ਡਿਠੇ = ਜਿਸ ਨੂੰ ਵੇਖਣ ਨਾਲਧੀਰੀਐ = ਧੀਰਜ ਫੜਦਾ ਹੈਕਿਲਵਿਖ = ਪਾਪਵੰਞਨ੍ਹ੍ਹਿ = ਚਲੇ ਜਾਂਦੇ ਹਨਮਾਉ = ਹੇ ਮਾਂ! ਮੈ = ਮੈਨੂੰ

ਸਹਜਿ = ਆਤਮਕ ਅਡੋਲਤਾ ਵਿਚਸੁਭਾਇ = ਪ੍ਰੇਮ ਵਿਚਪੂਰਬਿ = ਪਹਿਲੇ ਜਨਮ ਵਿਚਸੰਤ ਸਹਾਇ = ਗੁਰੂ ਦੀ ਸਹਾਇਤਾ ਨਾਲ

ਅਰਥ: ਹੇ ਖਸਮ-ਪ੍ਰਭੂ! ਜੇ ਗੁਰੂ (ਮੇਰੇ ਉਤੇ) ਦਇਆਵਾਨ ਹੋਵੇ, ਤਾਂ ਮੈਂ (ਉਸ ਪਾਸੋਂ) ਆਪਣੇ ਕੰਨਾਂ ਨਾਲ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਦੀ ਰਹਾਂ, ਮੈਂ ਆਪਣੇ ਪੈਰਾਂ ਨੂੰ ਤੇਰੇ (ਦੇਸ ਲੈ ਜਾਣ ਵਾਲੇ) ਰਸਤੇ ਉਤੇ ਤੋਰਾਂਹੇ ਪਿਆਰੇ! ਮੇਰੀਆਂ ਇਹਨਾਂ) ਅੱਖਾਂ ਨੂੰ ਆਪਣਾ ਦਰਸਨ ਦਿਖਾਲ

ਹੇ ਪਿਆਰੇ! ਤੂੰ ਸ਼ਾਹਾਂ ਦਾ ਪਾਤਿਸ਼ਾਹ ਹੈਂਮੈਂ ਤੇਰੇ ਸਾਰੇ ਗੁਣ ਬਿਆਨ ਨਹੀਂ ਕਰ ਸਕਦੀਜੇ ਮੈਂ ਕਿਤਨੇ ਹੀ ਲੱਖਾਂ ਤੇ ਕ੍ਰੋੜਾਂ ਤੇਰੇ ਗੁਣ ਦੱਸਾਂ, ਤਾਂ ਭੀ ਉਹ ਸਾਰੇ ਤੇਰੇ ਇਕ ਰੋਮ (ਦੀ ਵਡਿਆਈ) ਤਕ ਨਹੀਂ ਅੱਪੜ ਸਕਦੇ

ਹੇ ਪਿਆਰੇ! ਅਣਗਿਣਤ ਹੀ ਸਹੇਲੀਆਂ ਤੇਰੇ (ਦਰ ਦੀਆਂ ਦਾਸੀਆਂ) ਹਨਮੇਰੇ ਨਾਲੋਂ ਉਹ ਸਾਰੀਆਂ ਹੀ ਚੰਗੀਆਂ ਹਨਇਕ ਰਤਾ ਭੀ ਸਮੇ ਲਈ ਹੀ ਮੇਰੇ ਵਲ ਭੀ ਮੇਹਰ ਦੀ ਨਿਗਾਹ ਨਾਲ ਵੇਖਮੈਨੂੰ ਭੀ ਦਰਸਨ ਦੇਹ, ਤਾ ਕਿ ਮੈਂ ਭੀ ਆਤਮਕ ਆਨੰਦ ਮਾਣ ਸਕਾਂ

ਹੇ ਮਾਂ! ਮੈਨੂੰ (ਭਲਾ) ਉਹ (ਪਿਆਰਾ) ਕਿਵੇਂ ਵਿਸਰ ਸਕਦਾ ਹੈ, ਜੋ ਸਾਰੇ ਜਗਤ ਵਿਚ ਵਿਆਪਕ ਹੈ, ਜਿਸ ਦਾ ਦਰਸਨ ਕੀਤਿਆਂ ਮਨ ਧੀਰਜ ਫੜਦਾ ਹੈ ਅਤੇ ਸਾਰੇ ਪਾਪ ਦੂਰ ਹੋ ਜਾਂਦੇ ਹਨ?

ਹੇ ਨਾਨਕ! ਆਖ-) ਜਦੋਂ ਮੈਂ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕ ਕੇ, ਆਜਜ਼ ਹੋ ਕੇ (ਮਾਣ ਛੱਡ ਕੇ ਉਸ ਦੇ ਦਰ ਤੇ) ਢਹਿ ਪਈ, ਤਾਂ ਉਹ ਪਿਆਰਾ ਮੈਨੂੰ ਮਿਲ ਪਿਆਕਿਸੇ ਪੂਰਬਲੇ ਜਨਮ ਵਿਚ ਚੰਗੀ ਕਿਸਮਤ ਦਾ ਲਿਖਿਆ ਲੇਖ ਮੈਨੂੰ ਗੁਰੂ ਦੀ ਸਹਾਇਤਾ ਨਾਲ ਮਿਲ ਪਿਆ ਹੈ

ਸੂਹੀ ਮਹਲਾ ੫ ॥ ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲ੍ਹ੍ਹੀ ਹੋਛੀਆ ॥੧॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨ੍ਹ੍ਹਿ ਮੂਲਿ ਨਾਮ ਵਿਛੁੰਨਿਆ ॥੨॥ ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥ {ਪੰਨਾ 761}

ਪਦਅਰਥ: ਪੁਕਾਰਨਿ = (ਜੇਹੜੇ ਮਨੁੱਖ ਕਰਮ ਕਾਂਡ ਆਦਿਕ ਦਾ ਰਾਹ) ਉੱਚੀ ਉੱਚੀ ਦੱਸਦੇ ਹਨਸਭਿ = ਸਾਰੇਗਾਲ੍ਹ੍ਹੀ = ਗੱਲਾਂਹੋਛੀਆ = ਹੋਛੀਆਂ, ਥੋਥੀਆਂ

ਨਿਧਾਨੁ = ਖ਼ਜ਼ਾਨਾਅਪਾਰੁ = ਬੇਅੰਤਮਨਿ = ਮਨ ਵਿਚਸਾਧੂ ਸੰਗਿ = ਗੁਰੂ ਦੀ ਸੰਗਤਿ ਵਿਚਰਹਾਉ

ਮੋਹਿ = ਮੋਹ ਵਿਚਬਾਦਿ = ਝਗੜੇ ਵਿਚਅਹੰਕਾਰਿ = ਅਹੰਕਾਰ ਵਿਚਸਰਪਰ = ਜ਼ਰੂਰਰੁੰਨਿਆ = ਰੋਂਦੇ ਹਨਨ ਪਾਇਨ੍ਹ੍ਹਿ = ਨਹੀਂ ਪਾਂਦੇਮੂਲਿ = ਬਿਲਕੁਲਵਿਛੁੰਨਿਆ = ਵਿਛੁੜੇ ਹੋਏ

ਮੇਰੀ ਮੇਰੀ ਧਾਰਿ = ਮਾਇਆ ਦੀ ਮਮਤਾ ਦੇ ਖ਼ਿਆਲ ਮਨ ਵਿਚ ਟਿਕਾ ਕੇਬੰਧਨਿ = (ਮੋਹ ਦੇ) ਬੰਧਨ ਵਿਚਨਰਕਿ = ਨਰਕ ਵਿਚ, ਦੁੱਖ ਵਿਚਸੁਰਗਿ = ਸੁਰਗ ਵਿਚ, ਸੁਖ ਵਿਚਅਵਤਾਰ = ਜਨਮ

ਸੋਧਤ = ਵਿਚਾਰ ਕਰਦਿਆਂਸੋਧਿ = ਵਿਚਾਰ ਕਰ ਕੇਤਤੁ = ਅਸਲੀਅਤਹਾਰਿਆ = (ਜੀਵਨ = ਬਾਜ਼ੀ) ਹਾਰਦੇ ਹਨ

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਦਾ ਬੇਅੰਤ ਖ਼ਜ਼ਾਨਾ (ਪਰਮਾਤਮਾ ਦੇ) ਭਗਤਾਂ ਦੇ ਹਿਰਦੇ ਵਿਚ ਵੱਸਦਾ ਹੈਗੁਰੂ ਦੀ ਸੰਗਤਿ ਵਿਚ (ਨਾਮ ਜਪਿਆਂ) ਜਨਮ ਮਰਨ ਦੇ ਦੁੱਖ ਅਤੇ ਮੋਹ ਆਦਿਕ ਹਰੇਕ ਕਲੇਸ਼ ਦੂਰ ਹੋ ਜਾਂਦਾ ਹੈਰਹਾਉ

ਹੇ ਭਾਈ! ਜੇਹੜੇ ਮਨੁੱਖ ਵੇਦ ਪੁਰਾਣ ਸਿੰਮ੍ਰਿਤੀਆਂ ਆਦਿਕ ਧਰਮ-ਪੁਸਤਕਾਂ ਪੜ੍ਹ ਕੇ (ਨਾਮ ਨੂੰ ਲਾਂਭੇ ਛੱਡ ਕੇ ਕਰਮ ਕਾਂਡ ਆਦਿਕ ਦਾ ਉਪਦੇਸ਼) ਉੱਚੀ ਉੱਚੀ ਸੁਣਾਂਦੇ ਹਨ, ਉਹ ਮਨੁੱਖ ਥੋਥੀਆਂ ਗੱਲਾਂ ਕਰਦੇ ਹਨਪਰਮਾਤਮਾ ਦੇ ਨਾਮ ਤੋਂ ਬਿਨਾ ਝੂਠਾ ਪਰਚਾਰ ਹੀ ਇਹ ਸਾਰੇ ਲੋਕ ਕਰਦੇ ਹਨ

ਹੇ ਭਾਈ! ਪ੍ਰਭੂ ਦੇ ਨਾਮ ਤੋਂ ਵਿਛੁੜੇ ਹੋਏ ਮਨੁੱਖ ਕਦੇ ਭੀ ਆਤਮਕ ਆਨੰਦ ਨਹੀਂ ਮਾਣਦੇਉਹ ਮਨੁੱਖ ਮਾਇਆ ਦੇ ਮੋਹ ਵਿਚ, ਸ਼ਾਸਤ੍ਰਾਰਥ ਵਿਚ, ਅਹੰਕਾਰ ਵਿਚ ਫਸ ਕੇ ਜ਼ਰੂਰ ਦੁਖੀ ਹੁੰਦੇ ਹਨ

ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਮਾਇਆ ਦੀ ਮਮਤਾ ਦਾ ਖ਼ਿਆਲ ਮਨ ਵਿਚ ਟਿਕਾ ਕੇ ਮੋਹ ਦੇ ਬੰਧਨ ਵਿਚ ਬੱਝੇ ਰਹਿੰਦੇ ਹਨਨਿਰੀ ਮਾਇਆ ਦੇ ਝੰਬੇਲਿਆਂ ਦੇ ਕਾਰਨ ਉਹ ਲੋਕ ਦੁੱਖ ਸੁਖ ਭੋਗਦੇ ਰਹਿੰਦੇ ਹਨ

ਹੇ ਭਾਈ! ਚੰਗੀ ਤਰ੍ਹਾਂ ਪੜਤਾਲ ਕਰ ਕੇ ਨਿਰਨਾ ਕਰ ਕੇ ਅਸੀ ਇਸ ਅਸਲੀਅਤ ਉਤੇ ਪਹੁੰਚੇ ਹਾਂ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾਨਾਮ ਤੋਂ ਵਾਂਜੇ ਰਹਿਣ ਵਾਲੇ ਜ਼ਰੂਰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਕੇ ਜਾਂਦੇ ਹਨ

TOP OF PAGE

Sri Guru Granth Darpan, by Professor Sahib Singh