ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 762

ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥ ਜਿਨ੍ਹ੍ਹ ਕਉ ਭਏ ਦਇਆਲ ਤਿਨ੍ਹ੍ਹ ਸਾਧੂ ਸੰਗੁ ਭਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਤਿਨ੍ਹ੍ਹੀ ਜਨੀ ਜਪਿ ਲਇਆ ॥੬॥ ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥ ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥ {ਪੰਨਾ 762}

ਪਦਅਰਥ: ਆਵਹਿ = ਸੰਸਾਰ ਵਿਚ ਆਉਂਦੇ ਹਨਜਾਹਿ = (ਸੰਸਾਰ ਤੋਂ) ਚਲੇ ਜਾਂਦੇ ਹਨਮਰਿ ਮਰਿ = ਆਤਮਕ ਮੌਤ ਸਹੇੜ ਸਹੇੜ ਕੇਵਾਦਿ = ਵਿਅਰਥਭਰਮਤੇ = ਭਟਕਦੇ ਹਨ

ਕਉ = ਨੂੰ, ਉਤੇਸੰਗੁ = ਸਾਥਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾਜਨੀ = ਜਨੀਂ, ਜਨਾਂ ਨੇ

ਖੋਜਹਿ = ਖੋਜਦੇ ਹਨਕੋਟਿ = ਕ੍ਰੋੜਾਂਅਸੰਖ = ਅਣਗਿਣਤਅਨੰਤ = ਬੇਅੰਤਕੇ = ਕਈ, ਅਨੇਕਾਂਨੇੜਾ = ਨਿਕਟਤਾ, ਨੇੜਤਿਸੁ ਹੇ = ਉਸ ਮਨੁੱਖ ਨੂੰ ਪ੍ਰਾਪਤ ਹੁੰਦੀ ਹੈ

ਦਾਤਾਰ = ਹੇ ਦਾਤਾਰ! ਗਾਵਾ = ਗਾਵਾਂ, ਮੈਂ ਗਾਂਦਾ ਹਰਾਂਨਾਨਕ = ਹੇ ਨਾਨਕ! ਆਖ-)

ਅਰਥ: (ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਅਨੇਕਾਂ ਪ੍ਰਾਣੀ (ਮੁੜ ਮੁੜ) ਜੰਮਦੇ ਹਨ ਮਰਦੇ ਹਨਆਤਮਕ ਮੌਤ ਸਹੇੜ ਸਹੇੜ ਕੇ ਮੁੜ ਮੁੜ ਜਨਮ ਲੈਂਦੇ ਰਹਿੰਦੇ ਹਨ। (ਆਤਮਕ ਜੀਵਨ ਦੀ) ਸੂਝ ਤੋਂ ਬਿਨਾ ਉਹਨਾਂ ਦਾ ਸਾਰਾ ਹੀ ਉੱਦਮ ਵਿਅਰਥ ਰਹਿੰਦਾ ਹੈ, ਉਹ ਅਨੇਕਾਂ ਜੂਨਾਂ ਵਿਚ ਭਟਕਦੇ ਰਹਿੰਦੇ ਹਨ

ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਦਇਆਵਾਨ ਹੁੰਦਾ ਹੈ ਉਹਨਾਂ ਨੂੰ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦੇ ਰਹਿੰਦੇ ਹਨ

ਹੇ ਭਾਈ! ਕ੍ਰੋੜਾਂ ਅਣਗਿਣਤ, ਬੇਅੰਤ, ਅਨੇਕਾਂ ਹੀ ਪ੍ਰਾਣੀ (ਪਰਮਾਤਮਾ ਦੀ) ਭਾਲ ਕਰਦੇ ਹਨ, ਪਰ ਪਰਮਾਤਮਾ ਆਪ ਜਿਸ ਮਨੁੱਖ ਨੂੰ ਸੂਝ ਬਖ਼ਸ਼ਦਾ ਹੈ, ਉਸ ਮਨੁੱਖ ਨੂੰ ਪ੍ਰਭੂ ਦੀ ਨੇੜਤਾ ਮਿਲ ਜਾਂਦੀ ਹੈ

ਹੇ ਨਾਨਕ! ਪ੍ਰਭੂ-ਚਰਨਾਂ ਵਿਚ ਅਰਦਾਸ ਕਰ, ਤੇ ਆਖ-) ਹੇ ਦਾਤਾਰ! ਮੇਰੇ ਅੰਦਰ ਇਹ ਤਾਂਘ ਹੈ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂਮੈਨੂੰ ਆਪਣਾ ਨਾਮ ਬਖ਼ਸ਼ਮੈਂ ਤੈਨੂੰ ਕਦੇ ਨਾਹ ਭੁਲਾਵਾਂ

ਰਾਗੁ ਸੂਹੀ ਮਹਲਾ ੧ ਕੁਚਜੀ    ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨ੍ਹ੍ਹ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥ ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥ ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥ ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥ ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥ {ਪੰਨਾ 762}

ਪਦਅਰਥ: ਕੁਚਜੀ = ਕੁ = ਚੱਜੀ, ਕੋਝੇ ਚੱਜ ਵਾਲੀ, ਜਿਸ ਨੂੰ ਜੀਵਨ ਦੀ ਜਾਚ ਨਹੀਂਮੰਞੁ = ਮੈਂਅੰਮਾਵਣਿ = ਜੋ ਸਮਾ ਨਾਹ ਸਕਣ, ਬਹੁਤਡੋਸੜੇ = ਕੋਝੇ ਦੋਸ, ਐਬਹਉ = ਮੈਂਕਿਉਂ = ਕਿਵੇਂ? ਸਹੁ = ਖਸਮਰਾਵਣਿ = ਮਾਣਨ ਲਈਜਾਉ = ਮੈਂ ਜਾਵਾਂ

ਇਕ ਦੂ = ਇਕ ਤੋਂ ਇਕਿ = {ਲਫ਼ਜ਼ 'ਇਕ' ਤੋਂ ਬਹੁ-ਵਚਨ}ਚੜੰਦੀਆ = ਵਧੀਆ

ਜਿਨ੍ਹ੍ਹੀ ਸਖੀ = ਜਿਨ੍ਹਾਂ ਸਹੇਲੀਆਂ ਨੇਸੇ = ਉਹ ਸਹੇਲੀਆਂਅੰਬੀ ਛਾਵੜੀਏਹਿ = ਅੰਬਾਂ ਦੀਆਂ (ਠੰਢੀਆਂ) ਛਾਵਾਂ ਹੇਠ {ਨੋਟ: ਇਉਂ ਜਾਪਦਾ ਹੈ ਜਿਵੇਂ ਇਹ ਛੰਤ ਗਰਮੀ ਦੀ ਰੁੱਤੇ ਉਚਾਰਿਆ ਹੈ ਜਦੋਂ ਚੁਮਾਸੇ ਦੇ ਦਿਨੀਂ ਕਿਸਾਨ ਹਲ ਆਦਿਕ ਦਾ ਕੰਮ ਮੁਕਾ ਕੇ ਦੁਪਹਿਰਾਂ ਵੇਲੇ ਰੁੱਖਾਂ ਹੇਠ ਆਰਾਮ ਕਰਦੇ ਹਨਗੁਰੂ ਨਾਨਕ ਦੇਵ ਜੀ ਦੇ ਸਾਹਮਣੇ ਉਹ ਇਲਾਕਾ ਹੈ ਜਿਥੇ ਅੰਬ ਬਹੁਤ ਹਨ, ਜ਼ਿਲ੍ਹਾ ਗੁਰਦਾਸਪੁਰ}ਮੰਞੁ = ਮੇਰੇ ਵਿਚਆਵਨੀ = ਆਵਨਿ, ਆਉਂਦੇਕੈ = ਕਿਸ ਉਤੇ? ਵਿਥਰਾ = ਮੈਂ ਵਿਸਥਾਰ ਨਾਲ ਦੱਸਾਂਘਿਨਾ = ਮੈਂ ਲਵਾਂਇਕਤੁ = ਇੱਕ ਵਿਚ, ਇੱਕ ਦੀ ਹੀ ਰਾਹੀਂਇਕਤੁ ਟੋਲਿ = ਇੱਕ ਸੁੰਦਰ ਪਦਾਰਥ ਦੀ ਰਾਹੀਂ ਹੀ ਅੰਬੜਾ = ਮੈਂ ਪਹੁੰਚ ਸਕਦੀ

ਰੁਪਾ = ਚਾਂਦੀਰੰਗੁਲਾ = ਸੋਹਣਾਤੈ = ਤੇ, ਅਤੇਮਾਣਿਕੁ = ਲਾਲਸਹਿ = ਸ਼ਹੁ ਨੇਸੰਦੜੇ = ਦੇਕੀਤੇ = ਮੈਂ ਬਣਾ ਲਏ ਹਨਰਾਸਿ = ਪੂੰਜੀ, ਸਰਮਾਇਆਏਨੀ ਟੋਲੀ = ਇਹਨਾਂ ਸੁੰਦਰ ਪਦਾਰਥਾਂ ਵਿਚ ਹੀਭੁਲੀਅਸੁ = ਮੈਂ ਕੁਰਾਹੇ ਪੈ ਗਈ ਹਾਂ

ਅੰਬਰਿ = ਆਕਾਸ਼ ਵਿਚਕੂੰਜਾ = ਕੂੰਜਾਂ (ਸ਼ੁਭ ਗੁਣ) ਅੰਬਰਿ ਕੁਰਲੀਆ = ਆਕਾਸ਼ ਵਿਚ ਕੁਰਲ ਕੁਰਲ ਕਰ ਰਹੀਆਂ ਹਨ, ਦੂਰ ਚਲੀਆਂ ਗਈਆਂ ਹਨਬਗ = ਬਗਲੇ (ਪਖੰਡ) ਬਹਿਠੇ ਆਇ = ਆ ਕੇ ਬੈਠ ਗਏ ਹਨਸਾਧਨ = ਜੀਵ = ਇਸਤ੍ਰੀਸਾਹੁਰੇ = ਪਰਲੋਕ ਵਿਚਅਗੈ = ਪਰਲੋਕ ਵਿਚਜਾਇ = ਜਾ ਕੇ

ਸੁਤੀ ਸੁਤੀ = ਸਾਰੀ ਉਮਰ ਮਾਇਆ = ਮੋਹ ਦੀ ਨੀਂਦ ਵਿਚ ਸੁੱਤਿਆਂ ਹੀਝਾਲੁ = ਪਲਾਂਘਾ, ਚਿੱਟਾ ਦਿਨ, ਬੁਢੇਪਾਵਾਟੜੀਆਸੁ = ਸੋਹਣੀ ਵਾਟ, ਚੰਗਾ ਰਸਤਾਸਹ = ਹੇ ਪਤੀ! ਤੇ ਨਾਲਹੁ = ਤੇਰੇ ਨਾਲੋਂਮੁਤੀਅਸੁ = ਮੈਂ ਵਿਛੁੜ ਗਈ ਹਾਂਕੂੰ = ਨੂੰਧਰੀਆਸੁ = ਧਾਰਨ ਕਰ ਲਿਆ ਹੈ

ਮੈਂ = ਮੇਰੇ ਅੰਦਰਸਭਿ = ਸਾਰੇਅਰਦਾਸਿ = ਬੇਨਤੀਸਭਿ = ਸਾਰੀਆਂ (ਸੋਹਾਗਣਾਂ) ਡੋਹਾਗਣਿ = ਬਦ = ਨਸੀਬ ਨੂੰਕਾਈ = ਕੋਈ ਇੱਕ

ਅਰਥ: (ਹੇ ਸਹੇਲੀਏ!) ਮੈਂ ਸਹੀ ਜੀਵਨ ਦਾ ਚੱਜ ਨਹੀਂ ਸਿੱਖਿਆ, ਮੇਰੇ ਅੰਦਰ ਇਤਨੇ ਐਬ ਹਨ ਕਿ ਅੰਦਰ ਸਮਾ ਹੀ ਨਹੀਂ ਸਕਦੇ (ਇਸ ਹਾਲਤ ਵਿਚ) ਮੈਂ ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਲਈ ਕਿਵੇਂ ਜਾ ਸਕਦੀ ਹਾਂ? (ਉਸ ਦੇ ਦਰ ਤੇ ਤਾਂ) ਇਕ ਦੂਜੀ ਤੋਂ ਵਧੀਆ ਤੋਂ ਵਧੀਆ ਹਨ, ਮੇਰਾ ਤਾਂ ਉਥੇ ਕੋਈ ਨਾਮ ਭੀ ਨਹੀਂ ਜਾਣਦਾ

ਜਿਨ੍ਹਾਂ ਸਹੇਲੀਆਂ ਨੇ ਪ੍ਰਭੂ-ਪਤੀ ਨੂੰ ਪ੍ਰਸੰਨ ਕਰ ਲਿਆ ਹੈ ਉਹ, ਮਾਨੋ, (ਚੁਮਾਸੇ ਵਿਚ) ਅੰਬਾਂ ਦੀਆਂ (ਠੰਢੀਆਂ) ਛਾਵਾਂ ਵਿਚ ਬੈਠੀਆਂ ਹੋਈਆਂ ਹਨਮੇਰੇ ਅੰਦਰ ਤਾਂ ਉਹ ਗੁਣ ਹੀ ਨਹੀਂ ਹਨ (ਜਿਨ੍ਹਾਂ ਉਤੇ ਪ੍ਰਭੂ-ਪਤੀ ਰੀਝਦਾ ਹੈ) ਮੈਂ (ਆਪਣੀ ਇਸ ਅਭਾਗਤਾ ਦਾ) ਦੋਸ ਹੋਰ ਕਿਸ ਨੂੰ ਦੇ ਸਕਦੀ ਹਾਂ?

ਹੇ ਪ੍ਰਭੂ-ਪਤੀ! ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ) ਮੈਂ ਤੇਰੇ ਕੇਹੜੇ ਕੇਹੜੇ ਗੁਣ ਵਿਸਥਾਰ ਨਾਲ ਦੱਸਾਂ? ਤੇ ਮੈਂ ਤੇਰਾ ਕੇਹੜਾ ਕੇਹੜਾ ਨਾਮ ਲਵਾਂ? (ਤੇਰੇ ਅਨੇਕਾਂ ਗੁਣਾਂ ਨੂੰ ਵੇਖ ਕੇ ਤੇਰੇ ਅਨੇਕਾਂ ਹੀ ਨਾਮ ਜੀਵ ਲੈ ਰਹੇ ਹਨ) ਤੇਰੇ ਬਖ਼ਸ਼ੇ ਹੋਏ ਕਿਸੇ ਇੱਕ ਸੁੰਦਰ ਪਦਾਰਥ ਦੀ ਰਾਹੀਂ ਭੀ (ਤੇਰੀਆਂ ਦਾਤਾਂ ਦੇ ਲੇਖੇ ਤਕ) ਨਹੀਂ ਪਹੁੰਚ ਸਕਦੀ (ਬਸ!) ਮੈਂ ਤੈਥੋਂ ਕੁਰਬਾਨ ਹੀ ਕੁਰਬਾਨ ਜਾਂਦੀ ਹਾਂ

(ਹੇ ਸਹੇਲੀਏ! ਵੇਖ ਮੇਰੀ ਅਭਾਗਤਾ!) ਸੋਨਾ, ਚਾਂਦੀ, ਮੋਤੀ ਤੇ ਹੀਰਾ ਆਦਿਕ ਸੋਹਣੇ ਕੀਮਤੀ ਪਦਾਰਥ-ਇਹ ਚੀਜ਼ਾਂ ਪ੍ਰਭੂ-ਪਤੀ ਨੇ ਮੈਨੂੰ ਦਿੱਤੀਆਂ, ਮੈਂ (ਉਸ ਨੂੰ ਭੁਲਾ ਕੇ ਉਸ ਦੀਆਂ ਦਿੱਤੀਆਂ) ਇਹਨਾਂ ਚੀਜ਼ਾਂ ਨਾਲ ਪਿਆਰ ਪਾ ਲਿਆਮਿੱਟੀ ਪੱਥਰ ਆਦਿਕ ਦੇ ਬਣਾਏ ਹੋਏ ਸੋਹਣੇ ਘਰ-ਇਹੀ ਮੈਂ ਆਪਣੀ ਰਾਸ-ਪੂੰਜੀ ਬਣਾ ਲਏਮੈਂ ਇਹਨਾਂ ਸੋਹਣੇ ਪਦਾਰਥਾਂ ਵਿਚ ਹੀ (ਫਸ ਕੇ) ਗ਼ਲਤੀ ਖਾ ਗਈ, (ਇਹ ਪਦਾਰਥ ਦੇਣ ਵਾਲੇ) ਉਸ ਖਸਮ-ਪ੍ਰਭੂ ਦੇ ਪਾਸ ਮੈਂ ਨਾਹ ਬੈਠੀ

ਮਾਇਆ ਦੇ ਮੋਹ ਵਿਚ ਫਸ ਕੇ ਜਿਸ ਜੀਵ-ਇਸਤ੍ਰੀ ਦੇ ਸ਼ੁਭ ਗੁਣ ਉਸ ਤੋਂ ਦੂਰ ਪਰੇ ਚਲੇ ਜਾਣ, ਤੇ ਉਸ ਦੇ ਅੰਦਰ ਨਿਰੇ ਪਖੰਡ ਹੀ ਇਕੱਠੇ ਹੋ ਜਾਣ, ਉਹ ਜਦੋਂ ਇਸ ਹਾਲ ਵਿਚ ਪਰਲੋਕ ਜਾਵੇ ਤਾਂ ਜਾ ਕੇ ਪਰਲੋਕ ਵਿਚ (ਪ੍ਰਭੂ ਦੀ ਹਜ਼ੂਰੀ ਵਿਚ) ਕੀਹ ਮੂੰਹ ਵਿਖਾਵੇਗੀ?

ਹੇ ਪ੍ਰਭੂ! ਮਾਇਆ ਦੇ ਮੋਹ ਦੀ ਨੀਂਦ ਵਿਚ ਗ਼ਾਫ਼ਿਲ ਪਏ ਰਿਹਾਂ ਮੈਨੂੰ ਬੁਢੇਪਾ ਆ ਗਿਆ ਹੈ, ਜੀਵਨ ਦੇ ਸਹੀ ਰਸਤੇ ਤੋਂ ਮੈਂ ਖੁੰਝੀ ਹੋਈ ਹਾਂਹੇ ਪਤੀ! ਮੈਂ ਤੇਰੇ ਨਾਲੋਂ ਵਿਛੁੜੀ ਹੋਈ ਹਾਂ, ਮੈਂ ਨਿਰੇ ਦੁੱਖ ਹੀ ਦੁੱਖ ਸਹੇੜੇ ਹੋਏ ਹਨ

ਹੇ ਪ੍ਰਭੂ! ਤੂੰ ਬੇਅੰਤ ਗੁਣਾਂ ਵਾਲਾ ਹੈਂ, ਮੇਰੇ ਅੰਦਰ ਸਾਰੇ ਔਗੁਣ ਹੀ ਔਗੁਣ ਹਨ, ਫਿਰ ਭੀ ਨਾਨਕ ਦੀ ਬੇਨਤੀ (ਤੇਰੇ ਹੀ ਦਰ ਤੇ) ਹੈ ਕਿ ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ ਤਾਂ ਸਦਾ ਹੀ ਤੇਰੇ ਨਾਮ-ਰੰਗ ਵਿਚ ਰੰਗੀਆਂ ਹੋਈਆਂ ਹਨ, ਮੈਨੂੰ ਅਭਾਗਣ ਨੂੰ ਭੀ ਕੋਈ ਇਕ ਰਾਤ ਬਖ਼ਸ਼ (ਮੇਰੇ ਉਤੇ ਭੀ ਕਦੇ ਮੇਹਰ ਦੀ ਨਿਗਾਹ ਕਰ)

ਸੂਹੀ ਮਹਲਾ ੧ ਸੁਚਜੀ ॥ ਜਾ ਤੂ ਤਾ ਮੈ ਸਭੁ ਕੋ ਤੂ ਸਾਹਿਬੁ ਮੇਰੀ ਰਾਸਿ ਜੀਉ ॥ ਤੁਧੁ ਅੰਤਰਿ ਹਉ ਸੁਖਿ ਵਸਾ ਤੂੰ ਅੰਤਰਿ ਸਾਬਾਸਿ ਜੀਉ ॥ ਭਾਣੈ ਤਖਤਿ ਵਡਾਈਆ ਭਾਣੈ ਭੀਖ ਉਦਾਸਿ ਜੀਉ ॥ ਭਾਣੈ ਥਲ ਸਿਰਿ ਸਰੁ ਵਹੈ ਕਮਲੁ ਫੁਲੈ ਆਕਾਸਿ ਜੀਉ ॥ ਭਾਣੈ ਭਵਜਲੁ ਲੰਘੀਐ ਭਾਣੈ ਮੰਝਿ ਭਰੀਆਸਿ ਜੀਉ ॥ ਭਾਣੈ ਸੋ ਸਹੁ ਰੰਗੁਲਾ ਸਿਫਤਿ ਰਤਾ ਗੁਣਤਾਸਿ ਜੀਉ ॥ ਭਾਣੈ ਸਹੁ ਭੀਹਾਵਲਾ ਹਉ ਆਵਣਿ ਜਾਣਿ ਮੁਈਆਸਿ ਜੀਉ ॥ ਤੂ ਸਹੁ ਅਗਮੁ ਅਤੋਲਵਾ ਹਉ ਕਹਿ ਕਹਿ ਢਹਿ ਪਈਆਸਿ ਜੀਉ ॥ ਕਿਆ ਮਾਗਉ ਕਿਆ ਕਹਿ ਸੁਣੀ ਮੈ ਦਰਸਨ ਭੂਖ ਪਿਆਸਿ ਜੀਉ ॥ ਗੁਰ ਸਬਦੀ ਸਹੁ ਪਾਇਆ ਸਚੁ ਨਾਨਕ ਕੀ ਅਰਦਾਸਿ ਜੀਉ ॥੨॥ {ਪੰਨਾ 762}

ਪਦਅਰਥ: ਸੁਚਜੀ = ਸੁ = ਚੱਜੀ, ਜਿਸ ਨੇ ਜੀਵਨ ਦੀ ਚੰਗੀ ਜਾਚ ਸਿੱਖੀ ਹੋਈ ਹੈ

ਜਾ = ਜਦੋਂਤਾ = ਤਦੋਂਸਭੁ ਕੋ = ਹਰੇਕ ਜੀਵ ਰਾਸਿ = ਪੂੰਜੀ, ਸਰਮਾਇਆਤੁਧੁ = ਤੈਨੂੰਅੰਤਰਿ = ਆਪਣੇ ਹਿਰਦੇ ਵਿਚ (ਵਸਾ ਕੇ) ਹਉ = ਮੈਂਸੁਖਿ = ਸੁਖੀ, ਸੁਖ ਨਾਲਵਸਾ = ਵਸਾਂ, ਮੈਂ ਵੱਸਦੀ ਹਾਂਸਾਬਾਸਿ = ਵਡਿਆਈ

ਭਾਣੈ = ਪ੍ਰਭੂ ਦੀ ਰਜ਼ਾ ਵਿਚ ਹੀਤਖਤਿ = ਤਖ਼ਤ ਉਤੇਉਦਾਸਿ = ਉਦਾਸੀ, ਤਿਆਗੀਥਲ ਸਿਰਿ = ਥਲ ਦੇ ਸਿਰ ਉਤੇਸਰੁ = ਤਲਾਬ, ਦਰੀਆ, ਸਮੁੰਦਰਵਹੈ– ਵਗ ਪੈਂਦਾ ਹੈਆਕਾਸਿ = ਆਕਾਸ਼ ਵਿਚ, ਅਹੰਕਾਰੀ ਹਿਰਦੇ ਵਿਚਫੁਲੈ = ਖਿੜ ਪੈਂਦਾ ਹੈਮੰਝਿ = ਵਿੱਚੇ ਹੀਭਰੀਆਸਿ = ਭਰੀਜ ਕੇ ਡੁੱਬ ਜਾਈਦਾ ਹੈਸਹੁ = ਖਸਮ = ਪ੍ਰਭੂਰੰਗੁਲਾ = ਪਿਆਰਾਗੁਣ ਤਾਸਿ = ਗੁਣਾਂ ਦਾ ਖ਼ਜ਼ਾਨਾਭੀਹਾਵਲਾ = ਡਰਾਉਣਾਹਉ = ਮੈਂਆਵਣਿ ਜਾਇ = ਜੰਮਣ ਮਰਨ (ਦੇ ਗੇੜ) ਵਿਚ

ਅਗਮ = ਅਪਹੁੰਚਅਤੋਲਵਾ = ਬੇਅੰਤ ਗੁਣਾਂ ਵਾਲਾਮਾਗਉ = ਮੈਂ ਮੰਗਾਂਪਿਆਸਿ = ਪਿਆਸੀਸਚੁ = ਸਦਾ-ਥਿਰ ਰਹਿਣ ਵਾਲਾ

ਅਰਥ: ਹੇ ਪ੍ਰਭੂ! ਜਦੋਂ ਤੂੰ (ਮੇਰੇ ਵਲ ਹੁੰਦਾ ਹੈਂ) ਤਦੋਂ ਹਰੇਕ ਜੀਵ ਮੈਨੂੰ (ਆਦਰ ਦੇਂਦਾ ਹੈ) ਤੂੰ ਹੀ ਮੇਰਾ ਮਾਲਕ ਹੈਂ, ਤੂੰ ਹੀ ਮੇਰਾ ਸਰਮਾਇਆ ਹੈਂਜਦੋਂ ਮੈਂ ਤੈਨੂੰ ਆਪਣੇ ਹਿਰਦੇ ਵਿਚ ਵਸਾ ਲੈਂਦੀ ਹਾਂ ਤਦੋਂ ਮੈਂ ਸੁਖੀ ਵਸਦੀ ਹਾਂ ਜਦੋਂ ਤੂੰ ਮੇਰੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈਂ ਤਦੋਂ ਮੈਨੂੰ (ਹਰ ਥਾਂ) ਸੋਭਾ ਮਿਲਦੀ ਹੈ

ਪ੍ਰਭੂ ਦੀ ਰਜ਼ਾ ਵਿਚ ਹੀ ਕੋਈ ਤਖ਼ਤ ਉਤੇ ਬੈਠਾ ਹੈ ਤੇ ਵਡਿਆਈਆਂ ਮਿਲ ਰਹੀਆਂ ਹਨ, ਉਸ ਦੀ ਰਜ਼ਾ ਵਿਚ ਹੀ ਕੋਈ ਵਿਰਕਤ ਹੋ ਕੇ (ਦਰ ਦਰ ਤੇ) ਭਿੱਛਿਆ ਮੰਗਦਾ ਫਿਰਦਾ ਹੈਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਸੁੱਕੀ ਧਰਤੀ ਉਤੇ ਸਰੋਵਰ ਚਲ ਪੈਂਦਾ ਹੈ ਤੇ ਕੌਲ ਫੁੱਲ ਆਕਾਸ਼ ਵਿਚ ਖਿੜ ਆਉਂਦਾ ਹੈ (ਭਾਵ, ਕਿਸੇ ਅਹੰਕਾਰੀ ਪ੍ਰੇਮ-ਹੀਣ ਹਿਰਦੇ ਵਿਚ ਪ੍ਰੇਮ ਦਾ ਪ੍ਰਵਾਹ ਚੱਲ ਪੈਂਦਾ ਹੈ)

ਪ੍ਰਭੂ ਦੀ ਰਜ਼ਾ ਵਿਚ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ; ਉਸ ਦੀ ਰਜ਼ਾ ਅਨੁਸਾਰ ਹੀ ਵਿਕਾਰਾਂ ਨਾਲ ਭਰੀਜ ਕੇ ਵਿੱਚੇ ਹੀ ਡੁੱਬ ਜਾਈਦਾ ਹੈਉਸ ਦੀ ਰਜ਼ਾ ਵਿਚ ਹੀ ਕਿਸੇ ਜੀਵ-ਇਸਤ੍ਰੀ ਨੂੰ ਉਹ ਪ੍ਰਭੂ-ਪਤੀ ਪਿਆਰਾ ਲੱਗਦਾ ਹੈ, ਰਜ਼ਾ ਅਨੁਸਾਰ ਹੀ ਕੋਈ ਜੀਵ ਉਸ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀਆਂ ਸਿਫ਼ਤਾਂ ਵਿਚ ਮਸਤ ਰਹਿੰਦਾ ਹੈਇਹ ਭੀ ਉਸ ਦੀ ਰਜ਼ਾ ਵਿਚ ਹੀ ਹੈ ਕਿ ਕਦੇ ਉਹ ਖਸਮ ਮੈਨੂੰ ਜੀਵ-ਇਸਤ੍ਰੀ ਨੂੰ ਡਰਾਉਣਾ ਲੱਗਦਾ ਹੈ, ਤੇ ਮੈਂ ਜਨਮ ਮਰਨ ਦੇ ਗੇੜ ਵਿਚ ਪੈ ਕੇ ਆਤਮਕ ਮੌਤੇ ਮਰਦੀ ਹਾਂ

ਹੇ ਪ੍ਰਭੂ-ਪਤੀ! ਤੂੰ ਅਪਹੁੰਚ ਹੈਂ, ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂਮੈਂ ਅਰਦਾਸਾਂ ਕਰ ਕਰ ਕੇ ਤੇਰੇ ਹੀ ਦਰ ਤੇ ਢਹਿ ਪਈ ਹਾਂ (ਮੈਂ ਤੇਰਾ ਹੀ ਆਸਰਾ-ਪਰਨਾ ਲਿਆ ਹੈ) ਮੈਂ ਤੇਰੇ ਦਰ ਤੋਂ ਹੋਰ ਕੀਹ ਮੰਗਾਂ? ਤੈਨੂੰ ਹੋਰ ਕੀਹ ਆਖਾਂ ਜੋ ਤੂੰ ਸੁਣੇਂ? ਮੈਨੂੰ ਤੇਰੇ ਦੀਦਾਰ ਦੀ ਭੁੱਖ ਹੈ, ਮੈਂ ਤੇਰੇ ਦਰਸਨ ਦੀ ਪਿਆਸੀ ਹਾਂਤੂੰ ਸਦਾ-ਥਿਰ ਰਹਿਣ ਵਾਲਾ ਖਸਮ ਗੁਰੂ ਦੇ ਸ਼ਬਦ ਦੀ ਰਾਹੀਂ ਮਿਲਦਾ ਹੈਂਮੇਰੀ ਨਾਨਕ ਦੀ ਤੇਰੇ ਅੱਗੇ ਅਰਜ਼ੋਈ ਹੈ ਕਿ ਮੈਨੂੰ ਭੀ ਗੁਰੂ ਦੀ ਸਰਨ ਪਾ ਕੇ ਮਿਲ

TOP OF PAGE

Sri Guru Granth Darpan, by Professor Sahib Singh