ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 768

ਜੁਗ ਮਹਿ ਰਾਮ ਨਾਮੁ ਨਿਸਤਾਰਾ ॥ ਗੁਰ ਤੇ ਉਪਜੈ ਸਬਦੁ ਵੀਚਾਰਾ ॥ ਗੁਰ ਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ ॥ ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ ਸਭਿ ਗਵਾਏ ॥ ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ ॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥੩॥ {ਪੰਨਾ 768}

ਪਦਅਰਥ: ਜੁਗ ਮਹਿ = ਜਗਤ ਵਿਚਨਿਸਤਾਰਾ = ਪਾਰ = ਉਤਾਰਾ (ਕਰਦਾ ਹੈ) ਗੁਰ ਤੇ ਉਪਜੈ = (ਜੇਹੜਾ ਮਨੁੱਖ) ਗੁਰੂ ਪਾਸੋਂ ਨਵਾਂ ਜਨਮ ਲੈਂਦਾ ਹੈਸਹਜੇ = ਆਤਮਕ ਅਡੋਲਤਾ ਵਿਚ (ਟਿਕ ਕੇ) ਕਿਲਵਿਖ = ਪਾਪਸਭਿ = ਸਾਰੇਸਭੁ ਕੋ = ਹਰੇਕ ਜੀਵਹਉ = ਮੈਂ

ਅਰਥ: ਹੇ ਭਾਈ! ਜਗਤ ਵਿਚ ਪਰਮਾਤਮਾ ਦਾ ਨਾਮ ਹੀ (ਹਰੇਕ ਜੀਵ ਦਾ) ਪਾਰ-ਉਤਾਰਾ ਕਰਦਾ ਹੈਜੇਹੜਾ ਮਨੁੱਖ ਗੁਰੂ ਪਾਸੋਂ ਨਵਾਂ ਆਤਮਕ ਜੀਵਨ ਲੈਂਦਾ ਹੈ, ਉਹ ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈਉਹ ਮਨੁੱਖ ਗੁਰੂ ਦੇ ਸ਼ਬਦ ਨੂੰ (ਜਿਉਂ ਜਿਉਂ) ਵਿਚਾਰਦਾ ਹੈ ਤਿਉਂ ਤਿਉਂ) ਪਰਮਾਤਮਾ ਦਾ ਨਾਮ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਪਰ, ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ ਕਿਰਪਾ ਕਰਦਾ ਹੈ, ਉਹੀ ਮਨੁੱਖ (ਇਹ ਦਾਤਿ) ਪ੍ਰਾਪਤ ਕਰਦਾ ਹੈ

ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਦਿਨ ਰਾਤ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਅਤੇ ਆਪਣੇ ਸਾਰੇ ਪਾਪ ਦੂਰ ਕਰ ਲੈਂਦਾ ਹੈ

ਹੇ ਪ੍ਰਭੂ! ਹਰੇਕ ਜੀਵ ਤੇਰਾ (ਪੈਦਾ ਕੀਤਾ ਹੋਇਆ ਹੈ) , ਤੂੰ ਸਾਰੇ ਜੀਵਾਂ ਦਾ ਖਸਮ ਹੈਂਹੇ ਪ੍ਰਭੂ! ਮੈਂ ਤੇਰਾ (ਸੇਵਕ) ਹਾਂ, ਤੂੰ ਸਾਡਾ ਮਾਲਕ ਹੈਂ (ਸਾਨੂੰ ਆਪਣਾ ਨਾਮ ਬਖ਼ਸ਼) ਹੇ ਭਾਈ! ਸੰਸਾਰ ਵਿਚ ਪਰਮਾਤਮਾ ਦਾ ਨਾਮ (ਹੀ ਹਰੇਕ ਜੀਵ ਦਾ ਪਾਰ-ਉਤਾਰਾ ਕਰਦਾ ਹੈ

ਸਾਜਨ ਆਇ ਵੁਠੇ ਘਰ ਮਾਹੀ ॥ ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ ॥ ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ ਨ ਲਾਗੈ ਆਏ ॥ ਦਹ ਦਿਸਿ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ ॥ ਨਾਨਕ ਹਰਿ ਆਪੇ ਜੋੜਿ ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ ॥ ਸਾਜਨ ਆਇ ਵੁਠੇ ਘਰ ਮਾਹੀ ॥੪॥੧॥ {ਪੰਨਾ 768}

ਪਦਅਰਥ: ਸਾਜਨ = ਸੱਜਣ ਪ੍ਰਭੂ ਜੀਵੁਠੇ = ਵੱਸ ਪਏਘਰ = ਹਿਰਦਾ = ਘਰਗਾਵਹਿ = ਗਾਂਦੇ ਹਨਤ੍ਰਿਪਤਿ = ਸੰਤੋਖਅਘਾਹੀ = ਅਘਾਹਿ, ਰੱਜ ਜਾਂਦੇ ਹਨਤ੍ਰਿਪਤਾਸੀ = (ਜੇਹੜੀ ਜਿੰਦ) ਤ੍ਰਿਪਤ ਹੋ ਗਈ, ਰੱਜ ਗਈਨ ਲਾਗੈ = ਨਹੀਂ ਚੰਬੜਦੀਆਏ = ਆਇ, ਆ ਕੇਦਹ ਦਿਸਿ = ਦਸੀਂ ਪਾਸੀਂ, ਹਰ ਥਾਂਪੂਜ = ਇੱਜ਼ਤਨਾਨਕ = ਹੇ ਨਾਨਕ! ਆਪੇ = ਆਪ ਹੀਜੋੜਿ = (ਮਾਇਆ ਵਿਚ) ਜੋੜ ਕੇਵਿਛੋੜੇ = (ਆਪਣੇ ਚਰਨਾਂ ਨਾਲੋਂ) ਵਿਛੋੜਦਾ ਹੈ

ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਵੱਸਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਮਾਇਆ ਵਲੋਂ ਉਹਨਾਂ ਨੂੰ ਸੰਤੋਖ ਆ ਜਾਂਦਾ ਹੈ, ਉਹ ਰੱਜ ਜਾਂਦੇ ਹਨ

ਹੇ ਭਾਈ! ਜੇਹੜੀ ਜਿੰਦ ਸਦਾ ਪ੍ਰਭੂ ਦੇ ਗੁਣ ਗਾ ਗਾ ਕੇ (ਮਾਇਆ ਵਲੋਂ) ਤ੍ਰਿਪਤ ਹੋ ਜਾਂਦੀ ਹੈ, ਉਸ ਨੂੰ ਮੁੜ ਮਾਇਆ ਦੀ ਭੁੱਖ ਆ ਕੇ ਨਹੀਂ ਚੰਬੜਦੀਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਸ ਸੇਵਕ ਦੀ ਹਰ ਥਾਂ ਇੱਜ਼ਤ ਹੁੰਦੀ ਹੈ

ਹੇ ਨਾਨਕ! ਪਰਮਾਤਮਾ ਆਪ ਹੀ (ਕਿਸੇ ਨੂੰ ਮਾਇਆ ਵਿਚ) ਜੋੜ ਕੇ (ਆਪਣੇ ਚਰਨਾਂ) ਨਾਲੋਂ ਵਿਛੋੜਦਾ ਹੈਪਰਮਾਤਮਾ ਤੋਂ ਬਿਨਾ ਹੋਰ (ਐਸੀ ਸਮਰਥਾ ਵਾਲਾ) ਨਹੀਂ ਹੈ। (ਜਿਸ ਉਤੇ ਮੇਹਰ ਕਰਦੇ ਹਨ) ਉਸ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਨਿਵਾਸ ਕਰਦੇ ਹਨ

ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਮਹਲਾ ੩ ਘਰੁ ੩ ॥ ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥ ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥ {ਪੰਨਾ 768}

ਪਦਅਰਥ: ਰਾਖੈ = ਰੱਖਦਾ ਹੈਜੁਗਿ ਜੁਗਿ = ਹਰੇਕ ਜੁਗ ਵਿਚਗੁਰਮੁਖਿ = ਗੁਰੂ ਦੇ ਸਨਮੁਖਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂਭਾਇਆ = ਪਿਆਰਾ ਲੱਗਾਜਿਸ ਦੀ = ਜਿਸ ਪ੍ਰਭੂ ਦੀਸਾਚੀ = ਸਦਾ ਕਾਇਮ ਰਹਿਣ ਵਾਲੀਬਾਣੀ = ਸਿਫ਼ਤਿ-ਸਾਲਾਹ ਦੀ ਬਾਣੀਸਚੀ = ਸਦਾ-ਥਿਰਗੁਰਮੁਖਿ = ਗੁਰੂ ਦੀ ਸਰਨ ਪੈ ਕੇਆਖਿ = ਉਚਾਰ ਕੇਵਖਾਣੀ = (ਹੋਰਨਾਂ ਨੂੰ) ਸਮਝਾਈਚਾਲ = ਜੀਵਨ = ਜੁਗਤਿਮਨਿ = ਮਨ ਵਿਚਸੋਹਹਿ = ਸੋਭਦੇ ਹਨਦਰਿ ਸਾਚੈ = ਸਦਾ-ਥਿਰ ਪ੍ਰਭੂ ਦੇ ਦਰ ਤੇਸਚੋ ਸਚੁ = ਸਦਾ-ਥਿਰ ਰਹਿਣ ਵਾਲਾ ਹਰਿ = ਨਾਮ ਹੀ

ਅਰਥ: ਹੇ ਭਾਈ! ਪਰਮਾਤਮਾ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈ, ਹਰੇਕ ਜੁਗ ਵਿਚ ਹੀ (ਭਗਤਾਂ ਦੀ) ਇੱਜ਼ਤ ਰੱਖਦਾ ਆਇਆ ਹੈਜੇਹੜਾ ਮਨੁੱਖ ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰਦਾ ਹੈ, ਉਹ ਪ੍ਰਭੂ ਦਾ ਭਗਤ ਬਣ ਜਾਂਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣੀ ਹਉਮੈ ਦੂਰ ਕਰਦਾ ਹੈ

ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਸਾੜਦਾ ਹੈ, ਉਹ ਉਸ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ ਜਿਸ ਦੀ ਸਿਫ਼ਤਿ-ਸਾਲਾਹ ਸਦਾ ਅਟੱਲ ਰਹਿਣ ਵਾਲੀ ਹੈ

ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਿਨ ਰਾਤ ਪਰਮਾਤਮਾ ਦੀ ਸਦਾ-ਥਿਰ ਰਹਿਣ ਵਾਲੇ ਭਗਤੀ ਕਰਦੇ ਰਹਿੰਦੇ ਹਨ, ਉਹ ਆਪ ਸਿਫ਼ਤਿ-ਸਾਲਾਹ ਵਾਲੀ ਬਾਣੀ ਉਚਾਰਦੇ ਰਹਿੰਦੇ ਹਨ, ਤੇ ਹੋਰਨਾਂ ਨੂੰ ਭੀ ਉਸ ਦੀ ਸੂਝ ਦੇਂਦੇ ਹਨ

ਹੇ ਭਾਈ! ਭਗਤਾਂ ਦੀ ਜੀਵਨ-ਜੁਗਤੀ ਸਦਾ ਇਕ-ਰਸ ਰਹਿਣ ਵਾਲੀ ਅਤੇ ਬੜੀ ਪਵਿਤ੍ਰ ਹੁੰਦੀ ਹੈ, ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਸਦਾ-ਥਿਰ ਨਾਮ ਪਿਆਰਾ ਲੱਗਦਾ ਰਹਿੰਦਾ ਹੈਹੇ ਨਾਨਕ! ਪਰਮਾਤਮਾ ਦੇ ਭਗਤ ਸਦਾ-ਥਿਰ ਪਰਮਾਤਮਾ ਦੇ ਦਰ ਤੇ ਸੋਭਦੇ ਹਨ, ਉਹ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਹੀ ਸਦਾ ਜਪਦੇ ਰਹਿੰਦੇ ਹਨ

ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥ ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥ ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥ ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥ ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮ੍ਹ੍ਹਾਲੇ ॥੨॥ {ਪੰਨਾ 768}

ਪਦਅਰਥ: ਪਤਿ = ਇੱਜ਼ਤਕੈ ਨਾਮਿ = ਦੇ ਨਾਮ ਵਿਚਕਰਹਿ = ਕਰਦੇ ਹਨਵਿਚਹੁ = ਆਪਣੇ ਅੰਦਰੋਂਆਪੁ = ਆਪਾ = ਭਾਵਪਛਾਣੈ = ਪਛਾਣਦਾ ਹੈਵਖਾਣੈ = ਉਚਾਰਦਾ ਹੈਭੈ = ਡਰ = ਅਦਬ ਵਿਚਅਨਦਿਨੁ = ਹਰ ਰੋਜ਼, ਹਰ ਵੇਲੇ {अनुदिनां}ਘਰ ਹੀ = ਘਰਿ ਹੀ {ਲਫ਼ਜ਼ 'ਘਰਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ} ਘਰ ਵਿਚ ਹੀਬੈਰਾਗੀ = ਵਿਰਕਤਰਾਤੇ = ਰੰਗੇ ਹੋਏਵੇਖਹਿ = ਵੇਖਦੇ ਹਨਨਾਲੇ = ਨਾਲਿਕੈ ਦਰਿ = ਦੇ ਦਰ ਉਤੇਸਾਚੇ = ਸੱਚੇ, ਸੁਰਖ਼ = ਰੂਸਮ੍ਹ੍ਹਾਲੇ = ਸਮ੍ਹਾਲਿ, ਹਿਰਦੇ ਵਿਚ ਵਸਾ ਕੇ

ਅਰਥ: ਹੇ ਭਾਈ! ਪਰਮਾਤਮਾ ਹੀ ਭਗਤਾਂ ਲਈ (ਉੱਚੀ) ਜਾਤਿ ਹੈ, ਪਰਮਾਤਮਾ ਹੀ ਉਹਨਾਂ ਦੀ ਇੱਜ਼ਤ ਹੈਭਗਤ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੇ ਹਨਭਗਤ (ਸਦਾ) ਹਰੀ ਦੀ ਭਗਤੀ ਕਰਦੇ ਹਨ, ਆਪਣੇ ਅੰਦਰੋਂ ਆਪਾ-ਭਾਵ (ਭੀ) ਦੂਰ ਕਰ ਲੈਂਦੇ ਹਨ, ਕਿਉਂਕਿ ਉਹਨਾਂ ਨੇ ਗੁਣਾਂ ਤੇ ਅਉਗਣਾਂ ਦੀ ਪਰਖ ਕਰ ਲਈ ਹੁੰਦੀ ਹੈ (ਉਹਨਾਂ ਨੂੰ ਪਤਾ ਹੁੰਦਾ ਹੈ ਕਿ ਹਉਮੈ ਅਉਗਣ ਹੈ) ਜੇਹੜਾ ਮਨੁੱਖ ਗੁਣ ਤੇ ਅਉਗਣ ਦੀ ਪਰਖ ਕਰ ਲੈਂਦਾ ਹੈ, ਅਤੇ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਡਰ-ਅਦਬ ਵਿਚ ਰਹਿਣ ਕਰ ਕੇ ਪ੍ਰਭੂ ਦੀ ਭਗਤੀ ਪਿਆਰੀ ਲੱਗਦੀ ਹੈਜੇਹੜੇ ਮਨੁੱਖ ਦਿਨ ਰਾਤ ਹਰ ਵੇਲੇ ਪਰਮਾਤਮਾ ਦੀ ਭਗਤੀ ਕਰਦੇ ਹਨ, ਉਹ ਗ੍ਰਿਹਸਤ ਵਿਚ ਹੀ ਮਾਇਆ ਦੇ ਮੋਹ ਤੋਂ ਨਿਰਲੇਪ ਰਹਿੰਦੇ ਹਨਹੇ ਭਾਈ! ਜੇਹੜੇ ਮਨੁੱਖ ਸਦਾ ਪ੍ਰਭੂ ਦੀ ਭਗਤੀ (ਦੇ ਰੰਗ) ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ, ਉਹ ਪਰਮਾਤਮਾ ਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਵੇਖਦੇ ਹਨਹੇ ਨਾਨਕ! ਇਹੋ ਜਿਹੇ ਭਗਤ ਹਰ ਵੇਲੇ ਪ੍ਰਭੂ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਕੇ ਪਰਮਾਤਮਾ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ

ਮਨਮੁਖ ਭਗਤਿ ਕਰਹਿ ਬਿਨੁ ਸਤਿਗੁਰ ਵਿਣੁ ਸਤਿਗੁਰ ਭਗਤਿ ਨ ਹੋਈ ਰਾਮ ॥ ਹਉਮੈ ਮਾਇਆ ਰੋਗਿ ਵਿਆਪੇ ਮਰਿ ਜਨਮਹਿ ਦੁਖੁ ਹੋਈ ਰਾਮ ॥ ਮਰਿ ਜਨਮਹਿ ਦੁਖੁ ਹੋਈ ਦੂਜੈ ਭਾਇ ਪਰਜ ਵਿਗੋਈ ਵਿਣੁ ਗੁਰ ਤਤੁ ਨ ਜਾਨਿਆ ॥ ਭਗਤਿ ਵਿਹੂਣਾ ਸਭੁ ਜਗੁ ਭਰਮਿਆ ਅੰਤਿ ਗਇਆ ਪਛੁਤਾਨਿਆ ॥ ਕੋਟਿ ਮਧੇ ਕਿਨੈ ਪਛਾਣਿਆ ਹਰਿ ਨਾਮਾ ਸਚੁ ਸੋਈ ॥ ਨਾਨਕ ਨਾਮਿ ਮਿਲੈ ਵਡਿਆਈ ਦੂਜੈ ਭਾਇ ਪਤਿ ਖੋਈ ॥੩॥ {ਪੰਨਾ 768}

ਪਦਅਰਥ: ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਕਰਹਿ = ਕਰਦੇ ਹਨਰੋਗਿ = ਰੋਗ ਵਿਚਵਿਆਪੇ = ਫਸੇ ਰਹਿੰਦੇ ਹਨਮਰਿ ਜਨਮਹਿ = ਮਰ ਕੇ ਜੰਮਦੇ ਹਨ, ਆਤਮਕ ਮੌਤ ਸਹੇੜ ਕੇ ਜੂਨਾਂ ਵਿਚ ਪਏ ਰਹਿੰਦੇ ਹਨਦੂਜੈ ਭਾਇ = ਕਿਸੇ ਹੋਰ ਦੇ ਪਿਆਰ ਵਿਚ, ਮਾਇਆ ਦੇ ਮੋਹ ਵਿਚਪਰਜ = ਸ੍ਰਿਸ਼ਟੀਵਿਗੋਈ = ਖ਼ੁਆਰ ਹੁੰਦੀ ਹੈਤਤੁ = ਅਸਲੀਅਤਵਿਹੂਣਾ = ਸੱਖਣਾਭਰਮਿਆ = ਭਟਕਦਾ ਹੈਅੰਤਿ = ਆਖ਼ਰ ਨੂੰਕੋਟਿ ਮਧੇ = ਕ੍ਰੋੜਾਂ ਵਿਚਕਿਨੈ = ਕਿਸੇ ਵਿਰਲੇ ਨੇਸਚੁ = ਸਦਾ-ਥਿਰ ਰਹਿਣ ਵਾਲਾਨਾਮਿ = ਨਾਮ ਵਿਚਪਤਿ = ਇੱਜ਼ਤ

ਅਰਥ: ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਗੁਰੂ ਦੀ ਸਰਨ ਪੈਣ ਤੋਂ ਬਿਨਾ (ਆਪਣੇ ਵਲੋਂ) ਪ੍ਰਭੂ ਦੀ ਭਗਤੀ ਕਰਦੇ ਹਨ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਭਗਤੀ ਹੋ ਨਹੀਂ ਸਕਦੀਉਹ ਮਨੁੱਖ ਹਉਮੈ ਵਿਚ, ਮਾਇਆ ਦੇ ਰੋਗ ਵਿਚ, ਫਸੇ ਰਹਿੰਦੇ ਹਨ, ਆਤਮਕ ਮੌਤ ਸਹੇੜ ਕੇ ਉਹ ਜਨਮਾਂ ਦੇ ਗੇੜ ਵਿਚ ਪਏ ਰਹਿੰਦੇ ਹਨ, ਉਹਨਾਂ ਨੂੰ ਦੁੱਖ ਚੰਬੜਿਆ ਰਹਿੰਦਾ ਹੈਹੇ ਭਾਈ! ਮਾਇਆ ਦੇ ਮੋਹ ਵਿਚ ਫਸ ਕੇ ਦੁਨੀਆ ਖ਼ੁਆਰ ਹੁੰਦੀ ਹੈਗੁਰੂ ਦੀ ਸਰਨ ਪੈਣ ਤੋਂ ਬਿਨਾ ਕੋਈ ਭੀ ਅਸਲੀਅਤ ਨੂੰ ਨਹੀਂ ਸਮਝਦਾਭਗਤੀ ਤੋਂ ਸੱਖਣਾ ਸਾਰਾ ਜਗਤ ਹੀ ਭਟਕਦਾ ਫਿਰਦਾ ਹੈ, ਤੇ, ਆਖ਼ਰ ਹੱਥ ਮਲਦਾ (ਦੁਨੀਆ ਤੋਂ) ਜਾਂਦਾ ਹੈ

ਹੇ ਨਾਨਕ! ਕ੍ਰੋੜਾਂ ਵਿਚੋਂ ਕਿਸੇ ਵਿਰਲੇ ਮਨੁੱਖ ਨੇ ਇਹ ਗੱਲ ਸਮਝੀ ਹੈ ਕਿ ਪਰਮਾਤਮਾ ਦਾ ਨਾਮ ਹੀ ਸਦਾ ਕਾਇਮ ਰਹਿਣ ਵਾਲਾ ਹੈ, ਨਾਮ ਵਿਚ ਜੁੜਿਆਂ ਹੀ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ, ਅਤੇ, ਮਾਇਆ ਦੇ ਮੋਹ ਵਿਚ ਮਨੁੱਖ ਇੱਜ਼ਤ ਗਵਾ ਲੈਂਦਾ ਹੈ

ਭਗਤਾ ਕੈ ਘਰਿ ਕਾਰਜੁ ਸਾਚਾ ਹਰਿ ਗੁਣ ਸਦਾ ਵਖਾਣੇ ਰਾਮ ॥ ਭਗਤਿ ਖਜਾਨਾ ਆਪੇ ਦੀਆ ਕਾਲੁ ਕੰਟਕੁ ਮਾਰਿ ਸਮਾਣੇ ਰਾਮ ॥ ਕਾਲੁ ਕੰਟਕੁ ਮਾਰਿ ਸਮਾਣੇ ਹਰਿ ਮਨਿ ਭਾਣੇ ਨਾਮੁ ਨਿਧਾਨੁ ਸਚੁ ਪਾਇਆ ॥ ਸਦਾ ਅਖੁਟੁ ਕਦੇ ਨ ਨਿਖੁਟੈ ਹਰਿ ਦੀਆ ਸਹਜਿ ਸੁਭਾਇਆ ॥ ਹਰਿ ਜਨ ਊਚੇ ਸਦ ਹੀ ਊਚੇ ਗੁਰ ਕੈ ਸਬਦਿ ਸੁਹਾਇਆ ॥ ਨਾਨਕ ਆਪੇ ਬਖਸਿ ਮਿਲਾਏ ਜੁਗਿ ਜੁਗਿ ਸੋਭਾ ਪਾਇਆ ॥੪॥੧॥੨ {ਪੰਨਾ 769}

ਪਦਅਰਥ: ਕੈ ਘਰਿ = ਦੇ ਹਿਰਦੇ ਵਿਚਕਾਰਜੁ = {कार्य} ਕੰਮ, ਆਹਰਸਾਚਾ = ਸਦਾ ਕਾਇਮ ਰਹਿਣ ਵਾਲਾਵਖਾਣੇ = ਉਚਾਰੇਆਪੇ = ਆਪ ਹੀਕੰਟਕੁ = ਕੰਡਾ, ਕੰਡੇ ਵਾਂਗ ਚੁੱਭਣ ਵਾਲਾ, ਦੁਖਦਾਈਮਾਰਿ = ਮਾਰ ਕੇਸਮਾਣੇ = ਲੀਨ ਰਹੇਮਨਿ = ਮਨ ਵਿਚਭਾਣੇ = ਚੰਗੇ ਲੱਗੇਨਿਧਾਨੁ = ਖ਼ਜ਼ਾਨਾਸਚੁ = ਸਦਾ ਕਾਇਮ ਰਹਿਣ ਵਾਲਾਅਖੁਟੁ = ਕਦੇ ਨਾਹ ਮੁੱਕਣ ਵਾਲਾਸਹਜਿ = ਆਤਮਕ ਅਡੋਲਤਾ ਵਿਚਸੁਭਾਇਆ = ਸੁਭਾਇ, ਪ੍ਰੇਮ ਵਿਚਕੈ ਸਬਦਿ = ਦੇ ਸ਼ਬਦ ਦੀ ਰਾਹੀਂਜੁਗਿ ਜੁਗਿ = ਹਰੇਕ ਜੁਗ ਵਿਚ

ਅਰਥ: ਪਰਮਾਤਮਾ ਦੇ ਗੁਣ ਸਦਾ ਗਾਂਦੇ ਰਹਿਣ ਕਰ ਕੇ ਭਗਤਾਂ ਦੇ ਹਿਰਦੇ-ਘਰ ਵਿਚ ਇਹ ਆਹਰ ਸਦਾ ਲਈ ਬਣਿਆ ਰਹਿੰਦਾ ਹੈਭਗਤੀ ਦਾ ਖ਼ਜ਼ਾਨਾ ਪਰਮਾਤਮਾ ਨੇ ਆਪ ਹੀ ਆਪਣੇ ਭਗਤਾਂ ਨੂੰ ਦਿੱਤਾ ਹੋਇਆ ਹੈ, (ਇਸ ਦੀ ਬਰਕਤਿ ਨਾਲ ਉਹ) ਦੁਖਦਾਈ ਮੌਤ ਦੇ ਡਰ ਨੂੰ ਮਾਰ-ਮੁਕਾ ਕੇ (ਪਰਮਾਤਮਾ ਵਿਚ) ਲੀਨ ਰਹਿੰਦੇ ਹਨਦੁਖਦਾਈ ਮੌਤ ਦੇ ਡਰ ਨੂੰ ਮੁਕਾ ਕੇ ਭਗਤ ਪਰਮਾਤਮਾ ਵਿਚ ਲੀਨ ਰਹਿੰਦੇ ਹਨ, ਪਰਮਾਤਮਾ ਦੇ ਮਨ ਵਿਚ ਪਿਆਰੇ ਲੱਗਦੇ ਹਨ, (ਪਰਮਾਤਮਾ ਪਾਸੋਂ ਭਗਤ) ਸਦਾ ਕਾਇਮ ਰਹਿਣ ਵਾਲਾ ਨਾਮ-ਖ਼ਜ਼ਾਨਾ ਪ੍ਰਾਪਤ ਕਰ ਲੈਂਦੇ ਹਨਇਹ ਖ਼ਜ਼ਾਨਾ ਅਮੁੱਕ ਹੈ, ਕਦੇ ਨਹੀਂ ਮੁੱਕਦਾਪਰਮਾਤਮਾ ਨੇ ਉਹਨਾਂ ਨੂੰ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕੇ ਹੋਇਆਂ ਨੂੰ ਇਹ ਖ਼ਜ਼ਾਨਾ ਦੇ ਦਿੱਤਾ। (ਇਸ ਖ਼ਜ਼ਾਨੇ ਦਾ ਸਦਕਾ) ਭਗਤ ਸਦਾ ਹੀ ਉੱਚੇ ਆਤਮਕ ਮੰਡਲ ਵਿਚ ਟਿਕੇ ਰਹਿੰਦੇ ਹਨ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਦਾ ਜੀਵਨ ਸੋਹਣਾ ਬਣ ਜਾਂਦਾ ਹੈ

ਹੇ ਨਾਨਕ! ਪਰਮਾਤਮਾ ਆਪ ਹੀ ਮੇਹਰ ਕਰ ਕੇ ਉਹਨਾਂ ਨੂੰ ਚਰਨਾਂ ਵਿਚ ਜੋੜੀ ਰੱਖਦਾ ਹੈ, ਹਰੇਕ ਜੁਗ ਵਿਚ ਉਹ ਸੋਭਾ ਖੱਟਦੇ ਹਨ

TOP OF PAGE

Sri Guru Granth Darpan, by Professor Sahib Singh